ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਵਿਚਾਲੇ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਭਾਜਪਾ ਦੇ 2 ਆਗੂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਮੁਲਾਕਾਤ ਕਰਨਗੇ।
ਕਿਸਾਨ ਅੰਦੋਲਨ ਦੌਰਾਨ ਵੱਡੀ ਖ਼ਬਰ : ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਭਾਜਪਾ ਦੇ 2 ਆਗੂ ਕਰਨਗੇ ਮੁਲਾਕਾਤ - Prime Minister Modi
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਵਿਚਾਲੇ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਭਾਜਪਾ ਦੇ 2 ਆਗੂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਮੁਲਾਕਾਤ ਕਰਨਗੇ।
ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਭਾਜਪਾ ਦੇ 2 ਆਗੂ ਕਰਨਗੇ ਮੁਲਾਕਾਤ
ਇਸ ਮੁਲਾਕਾਤ ਦੌਰਾਨ ਕਿਸਾਨ ਅੰਦੋਲਨ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਇਹ ਦੋਵੇਂ ਆਗੂ ਕਿਸਾਨੀ ਮਸਲਿਆਂ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੂੰ ਪੂਰੀ ਜਾਣਕਾਰੀ ਦੇਣਗੇ।
ਉੱਥੇ ਹੀ ਦਿੱਲੀ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਧਰਨਾ ਜਾਰੀ ਰਹੇਗਾ।