ਨਵੀਂ ਦਿੱਲੀ:ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂਸੰਬੋਧਨ ਦੀ ਸ਼ੁਰੂਆਤ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ, " ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਅਤੇ ਹੁਣ ਆਬਾਦੀ ਦੇ ਲਿਹਾਜ਼ ਨਾਲ ਵੀ ਮੋਹਰੀ ਦੇਸ਼ ਹੈ। ਇੰਨਾ ਵੱਡਾ ਦੇਸ਼, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਅੱਜ ਆਜ਼ਾਦੀ ਦਾ ਜਸ਼ਨ ਮਨਾ ਰਹੇ ਹਨ। ਮੈਂ ਲੋਕਾਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ ਦਿੰਦਾ ਹਾਂ। ਜੋ ਦੁਨੀਆ ਵਿੱਚ ਭਾਰਤ ਨੂੰ ਪਿਆਰ ਕਰਦੇ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਦੇ ਹਨ, ਅਤੇ ਉਨ੍ਹਾਂ ਨੂੰ ਜੋ ਇਸ ਮਹਾਨ ਤਿਉਹਾਰ ਦਾ ਸਨਮਾਨ ਕਰਦੇ ਹਨ।"
ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਪੀਐਮ ਮੋਦੀ ਨੇ ਕਿਹਾ, ਮੈਂ ਉਨ੍ਹਾਂ ਸਾਰੇ ਨਾਇਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜਿਨ੍ਹਾਂ ਨੇ ਇਸ ਦੇਸ਼ ਦੀ ਆਜ਼ਾਦੀ ਲਈ ਯੋਗਦਾਨ ਪਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ,'ਏਨਾ ਵੱਡਾ ਦੇਸ਼, 140 ਕਰੋੜ ਮੇਰੇ ਭੈਣ-ਭਰਾ, ਮੇਰੇ ਪਰਿਵਾਰ ਦੇ ਮੈਂਬਰ...ਅੱਜ ਆਜ਼ਾਦੀ ਦਾ ਤਿਉਹਾਰ ਮਨਾ ਰਹੇ ਹਨ। ਮੈਂ ਦੇਸ਼ ਦੇ ਕਰੋੜਾਂ ਲੋਕਾਂ ਨੂੰ, ਦੇਸ਼ ਅਤੇ ਦੁਨੀਆ ਵਿੱਚ ਭਾਰਤ ਨੂੰ ਪਿਆਰ ਕਰਨ ਵਾਲੇ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਵਾਲੇ ਕਰੋੜਾਂ ਲੋਕਾਂ ਨੂੰ ਇਸ ਮਹਾਨ ਤਿਉਹਾਰ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ ਦਿੰਦਾ ਹਾਂ। 'ਪਰਿਵਾਰਕ ਮੈਂਬਰਾਂ' ਦੇ ਨਾਲ-ਨਾਲ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀ ਸ਼ਬਦ ਵੀ ਵਰਤਿਆ।
- Har Ghar Tiranga : ਧੂਮਧਾਮ ਨਾਲ ਮਨਾਇਆ ਜਾ ਰਿਹਾ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ, ਤਿਰੰਗਾ ਲਹਿਰਾਉਣ ਤੋਂ ਪਹਿਲਾਂ ਜਾਣ ਲਓ ਇਹ ਗੱਲਾਂ
- Independence Day 2023: ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਲਹਿਰਾਇਆ ਰਾਸ਼ਟਰੀ ਝੰਡਾ, ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਮਣੀਪੁਰ ਵਿੱਚ ਸ਼ਾਂਤੀ ਦੀ ਕੀਤੀ ਅਪੀਲ
- 77th Independence Day: ਪੀਐਮ ਮੋਦੀ ਨੇ ਸਣੇ ਵੱਖ-ਵੱਖ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ 77ਵੇਂ ਸੁਤੰਤਰਤਾ ਦਿਵਸ ਦੀ ਦਿੱਤੀਆਂ ਵਧਾਈਆਂ