ਨਵੀਂ ਦਿੱਲੀ : ਮਨਜਿੰਦਰ ਸਿੰਘ ਸਿਰਸਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮਜੀਠੀਆ ਨੂੰ ਭਗੌੜਾ ਦੱਸਦੇ ਹੋਏ ਦਾਅਵਾ ਕੀਤਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗ ਲਈ ਸੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਜੋ ਪਹਿਲਾਂ ਅਕਾਲੀ ਦਲ ਵਿੱਚ ਸਨ, ਉਨ੍ਹਾਂ ਨੇ ਮਾਫੀ ਮੰਗਣ ਲਈ ਕੇਜਰੀਵਾਲ ਅਤੇ ਮਜੀਠੀਆ ਦਰਮਿਆਨ ਵਿਚੋਲਗੀ ਦਾ ਕੰਮ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਪੱਤਰ ਇੱਕ ਦਿਨ ਵਿੱਚ ਤਿਆਰ ਨਹੀਂ ਕੀਤਾ ਗਿਆ ਸੀ। ਸਿਰਸਾ ਨੇ ਵਿਚੋਲਗੀ ਕਰਕੇ ਦੋਵਾਂ ਧਿਰਾਂ ਵਿਚ ਸਮਝੌਤਾ ਕਰਵਾਇਆ ਸੀ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਨੂੰ ਜਵਾਬ ਦੇਣਾ ਚਾਹੀਦਾ ਹੈ। ਬਿੱਲੀ ਥੈਲੇ ਵਿੱਚੋਂ ਬਾਹਰ ਆ ਗਈ ਹੈ।