ਪੰਜਾਬ

punjab

ETV Bharat / bharat

ਭਾਜਪਾ ਆਗੂ ਵੱਲੋਂ ਭਗਵੰਤ ਮਾਨ ਖਿਲਾਫ ਸ਼ਿਕਾਇਤ ਦਰਜ, ਜਾਣੋ ਮਾਮਲਾ...

ਬੀਜੇਪੀ ਯੂਥ ਦੇ ਕੌਮੀ ਸਕੱਤਰ ਤਜਿੰਦਰ ਪਾਲ ਸਿੰਘ ਬੱਗਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਥਾਣਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਦਾਖਲ ਹੋਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਭਾਜਪਾ ਆਗੂ ਵੱਲੋਂ ਭਗਵੰਤ ਮਾਨ ਖਿਲਾਫ ਸ਼ਿਕਾਇਤ ਦਰਜ
ਭਾਜਪਾ ਆਗੂ ਵੱਲੋਂ ਭਗਵੰਤ ਮਾਨ ਖਿਲਾਫ ਸ਼ਿਕਾਇਤ ਦਰਜ

By

Published : Apr 16, 2022, 2:13 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਵਿਸਾਖੀ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ 'ਤੇ ਸ਼ਰਾਬ ਪੀ ਕੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਜਾਣ ਦੇ ਇਲਜ਼ਾਮ ਲਗਾਏ ਗਏ ਸਨ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ। ਇਸ ਦੇ ਨਾਲ ਹੀ ਵਿਰਸਾ ਸਿੰਘ ਵਲਟੋਹਾ ਵਲੋਂ ਭਗਵੰਤ ਮਾਨ ਨੂੰ ਮੈਡੀਕਲ ਕਰਵਾਉਣ ਦੀ ਅਪੀਲ ਕੀਤੀ ਸੀ।

ਇਸ ਮਾਮਲੇ 'ਚ ਹੁਣ ਬੀਜੇਪੀ ਯੂਥ ਦੇ ਕੌਮੀ ਸਕੱਤਰ ਤਜਿੰਦਰ ਪਾਲ ਸਿੰਘ ਬੱਗਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਥਾਣਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਦਾਖਲ ਹੋਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਸ਼ਰਾਬੀ ਹਾਲਤ 'ਚ ਗੁਰਦੁਆਰਾ ਦਮਦਮਾ ਸਾਹਿਬ 'ਚ ਦਾਖਲ ਹੋਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਡੀਜੀਪੀ ਪੰਜਾਬ ਪੁਲਿਸ ਨੂੰ ਬੇਨਤੀ ਕਰਦਾ ਹਾਂ ਕਿ ਮੇਰੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਜਾਵੇ।

ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਇਹ ਸ਼ਿਕਾਇਤ ਆਨਲਾਈਨ ਦਰਜ ਕਰਵਾਈ ਹੈ ਤੇ ਪੁਲਿਸ ਨੂੰ ਕਾਰਵਾਈ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਟਵੀਟ ਵਿਚ ਉਨ੍ਹਾਂ ਲਿਖਿਆ ਹੈ-''ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਸ਼ਰਾਬੀ ਹਾਲਤ 'ਚ ਗੁਰਦੁਆਰਾ ਦਮਦਮਾ ਸਾਹਿਬ 'ਚ ਦਾਖਲ ਹੋਣ 'ਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮੈਂ ਡੀਜੀਪੀ ਪੰਜਾਬ ਪੁਲਿਸ ਨੂੰ ਬੇਨਤੀ ਕਰਦਾ ਹਾਂ ਕਿ ਮੇਰੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ:ਰਾਜ ਸਭਾ ਤੋਂ ਮਿਲਣ ਵਾਲੀ ਤਨਖਾਹ ਨੂੰ ਲੈਕੇ ਹਰਭਜਨ ਸਿੰਘ ਦਾ ਵੱਡਾ ਬਿਆਨ, ਕਿਹਾ...

ABOUT THE AUTHOR

...view details