ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਸਵਰੂਪ ਦੀ ਸ਼ੱਕੀ ਅਵਸਥਾ ਵਿੱਚ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਨੌਰਥ ਐਵੇਨਿਊ ਦੇ ਸਥਿਤ ਉਨ੍ਹਾਂ ਦੇ ਫਲੈਟ ਤੋਂ ਮਿਲੀ। ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਖੁਦਕੁਸ਼ੀ ਦਾ ਸ਼ੱਕ ਜਤਾਇਆ ਹੈ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮੰਡੀ ਤੋਂ ਭਾਜਪਾ ਸੰਸਦ ਮੈਂਬਰ ਰਾਮ ਸਵਰੂਪ ਦੀ ਮੌਤ, ਖੁਦਕੁਸ਼ੀ ਦਾ ਸ਼ੱਕ - Investigation of the case
ਭਾਜਪਾ ਦੇ ਸੰਸਦ ਮੈਂਬਰ ਰਾਮ ਸਵਰੂਪ ਦੀ ਸ਼ੱਕੀ ਅਵਸਥਾ ਵਿੱਚ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਨੌਰਥ ਐਵੇਨਿਊ ਦੇ ਸਥਿਤ ਉਨ੍ਹਾਂ ਦੇ ਫਲੈਟ ਤੋਂ ਮਿਲੀ।
ਮੰਡੀ ਤੋਂ ਭਾਜਪਾ ਸੰਸਦ ਮੈਂਬਰ ਰਾਮ ਸਵਰੂਪ ਦੀ ਮੌਤ, ਖੁਦਕੁਸ਼ੀ ਦਾ ਸ਼ੱਕ
ਜਾਣਕਾਰੀ ਮੁਤਾਬਕ ਮੰਡੀ, ਹਿਮਾਚਲ ਤੋਂ ਸੰਸਦ ਮੈਂਬਰ ਰਾਮਸਵਰੂਪ ਦਿੱਲੀ ਦੇ ਉੱਤਰ ਐਵੀਨਿਊ ਖੇਤਰ ਵਿੱਚ ਰਹਿੰਦੇ ਸਨ। ਬੁੱਧਵਾਰ ਸਵੇਰੇ ਪੁਲਿਸ ਨੂੰ ਸੂਚਨਾ ਮਿਲੀ ਕਿ ਉਹ ਕਮਰੇ ਵਿੱਚ ਮ੍ਰਿਤ ਪਏ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਉਨ੍ਹਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਸ਼ੱਕ ਹੈ। ਹਾਲਾਂਕਿ ਮੌਤ ਦੇ ਸਪੱਸ਼ਟ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ।