ਓਡੀਸ਼ਾ/ਭੁਵਨੇਸ਼ਵਰ: ਭਾਰਤੀ ਜਨਤਾ ਪਾਰਟੀ ਨੇ ਦਿੱਲੀ 'ਚ ਨਿਊਜ਼ਕਲਿੱਕ (BJP On NewsClick) ਦੇ ਟਿਕਾਣਿਆਂ 'ਤੇ ਦਿੱਲੀ ਪੁਲਿਸ ਦੇ ਛਾਪੇ ਨੂੰ ਲੈ ਕੇ ਬਿਆਨ ਦਿੱਤਾ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਪੁੱਛੇ ਸਵਾਲ ਦਾ ਬਹੁਤ ਸਪੱਸ਼ਟ ਜਵਾਬ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਅੱਜ ਦਿੱਲੀ ਪੁਲਿਸ ਵੱਲੋਂ ਨਿਊਜ਼ਕਲਿੱਕ ਨਾਲ ਜੁੜੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।
ਜਾਂਚ ਏਜੰਸੀਆਂ ਸੁਤੰਤਰ: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, 'ਮੈਨੂੰ ਇਸ ਨੂੰ ਜਾਇਜ਼ ਠਹਿਰਾਉਣ ਦੀ ਲੋੜ ਨਹੀਂ ਹੈ। ਜੇਕਰ ਕਿਸੇ ਨੇ ਕੁਝ ਗਲਤ ਕੀਤਾ ਹੈ ਤਾਂ ਜਾਂਚ ਏਜੰਸੀਆਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਤਹਿਤ ਉਸ ਵਿਰੁੱਧ ਜਾਂਚ ਕਰਨ ਲਈ ਆਜ਼ਾਦ ਹਨ। ਕਿਤੇ ਵੀ ਇਹ ਨਹੀਂ ਲਿਖਿਆ ਹੈ ਕਿ ਜੇਕਰ ਤੁਸੀਂ ਗਲਤ ਤਰੀਕਿਆਂ ਨਾਲ ਪੈਸੇ ਪ੍ਰਾਪਤ ਕੀਤੇ ਹਨ ਜਾਂ ਕੋਈ ਇਤਰਾਜ਼ਯੋਗ ਕੰਮ ਕੀਤਾ ਹੈ, ਤਾਂ ਜਾਂਚ ਏਜੰਸੀ ਉਸ ਵਿਰੁੱਧ ਕਾਰਵਾਈ ਨਹੀ ਕਰ ਸਕਦੀਆਂ। ਜਾਂਚ ਏਜੰਸੀਆਂ ਸੁਤੰਤਰ ਹਨ। ਉਹ ਨਿਯਮਾਂ ਅਨੁਸਾਰ ਆਪਣੀਆਂ ਕਾਰਵਾਈਆਂ ਕਰਦੀਆਂ ਹਨ।