ਦਿੱਲੀ:ਪਾਕਿਸਾਤਨ ਵਿੱਚ ਬੀਤੀ ਦਿਨ ਇੱਕ ਕੱਟੜ ਜਥੇਬੰਦੀ ਵੱਲੋਂ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੋੜਿਆ ਗਿਆ ਸੀ। ਜਿਸ ਦੇ ਵਿਰੋਧ ਵਿੱਚ ਅੱਜ ਦਿੱਲੀ ਵਿੱਚ ਪਾਕਿਸਤਾਨ ਦੂਤਾਵਾਸ ਦੇ ਬਾਹਰ ਵਿਰੋਧ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਨੇ ਬੈਰੀਕੇਡ ਵੀ ਤੋੜੇ ਤੇ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਇਸ ਮੌਕੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਵੀ ਲਗਾਏ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਬੀਜੇਪੀ ਦੇ ਆਗੂ ਨੇ ਕਿਹਾ, ਕਿ ਅਸੀਂ ਇਹ ਕਦੇ ਵੀ ਪਰਦਾਸ਼ ਨਹੀਂ ਕਰਾਂਗੇ, ਕਿ ਕੋਈ ਸਾਡੇ ਪੁਰਖਿਆ ਦਾ ਇਸ ਕਦਰ ਅਪਮਾਨ ਕਰੇ, ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਵਾਲੇ ਮੁਲਜ਼ਮ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਪਾਕਿਸਤਾਨ ਦੀ ਇਸ ਹਰਕਤ ਤੋਂ ਸਾਫ਼ ਹੁੰਦਾ ਹੈ, ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਲੋਕਾਂ ਦੀ ਕੋਈ ਸੁਰੱਖਿਆ ਨਹੀਂ ਹੈ। ਉਨ੍ਹਾਂ ਨੇ ਕਿਹਾ, ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀ ਦੇ ਲੋਕਾਂ ਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।