ਨਵੀਂ ਦਿੱਲੀ:ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਦੋ ਦਿਨਾਂ ਮੀਟਿੰਗ 16 ਜਨਵਰੀ ਯਾਨੀ ਅੱਜ ਤੋਂ ਨਵੀਂ ਦਿੱਲੀ ਨਗਰ ਕੌਂਸਲ (ਐਨਡੀਐਮਸੀ) ਦੇ ਕਨਵੈਨਸ਼ਨ ਸੈਂਟਰ ਵਿੱਚ ਸ਼ੁਰੂ ਹੋ ਰਹੀ ਹੈ। ਇਸ ਅਹਿਮ ਜਥੇਬੰਦਕ ਮੀਟਿੰਗ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਦਾ ਕਾਰਜਕਾਲ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਅਤੇ ਆਮ ਚੋਣਾਂ ਲਈ ਪਾਰਟੀ ਦੀ ਰਣਨੀਤੀ 'ਤੇ ਵੀ ਚਰਚਾ ਕੀਤੀ ਜਾਵੇਗੀ।
ਇਹ ਵੀ ਪੜੋ:Coronavirus Update: ਭਾਰਤ ਵਿੱਚ ਕੋਰੋਨਾ ਦੇ 104 ਨਵੇਂ ਮਾਮਲੇ, ਜਦਕਿ ਪੰਜਾਬ ਤੋਂ ਸਿਰਫ਼ 01 ਨਵਾਂ ਮਾਮਲਾ ਦਰਜ
ਬੈਠਕ ਕੋਂ ਪਹਿਲਾਂ ਰੋਡ ਸ਼ੋਅ:ਰਾਸ਼ਟਰੀ ਪ੍ਰਧਾਨ ਵਜੋਂ ਨੱਢਾ ਦਾ ਤਿੰਨ ਸਾਲ ਦਾ ਕਾਰਜਕਾਲ ਇਸ ਮਹੀਨੇ ਖਤਮ ਹੋ ਰਿਹਾ ਹੈ। ਉਹ 2024 ਦੀਆਂ ਲੋਕ ਸਭਾ ਚੋਣਾਂ ਤੱਕ ਪਾਰਟੀ ਦੀ ਅਗਵਾਈ ਕਰ ਸਕਦੇ ਹਨ। ਪਾਰਟੀ ਨੇ ਸੋਮਵਾਰ ਨੂੰ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਪਟੇਲ ਚੌਕ ਤੋਂ NDMC ਕਨਵੈਨਸ਼ਨ ਸੈਂਟਰ ਤੱਕ ਰੋਡ ਸ਼ੋਅ ਦਾ ਆਯੋਜਨ ਕੀਤਾ ਹੈ।
ਸ਼ਾਮ 4 ਵਜੇ ਸ਼ੁਰੂ ਹੋਵੇਗੀ ਕਾਰਜਕਾਰਨੀ ਦੀ ਬੈਠਕ:ਦੱਸ ਦਈਏ ਕਿ ਰੋਡ ਸ਼ੋਅ ਤੋਂ ਬਾਅਦ ਸ਼ਾਮ 4 ਵਜੇ ਕਾਰਜਕਾਰਨੀ ਦੀ ਬੈਠਕ ਸ਼ੁਰੂ ਹੋਵੇਗੀ। ਭਾਜਪਾ ਪ੍ਰਧਾਨ ਜੇਪੀ ਨੱਢਾ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ ਅਤੇ ਅਗਲੇ ਦਿਨ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਨਾਲ ਸਮਾਪਤ ਹੋਵੇਗਾ। ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਪ੍ਰਧਾਨ ਨੱਢਾ ਤੋਂ ਇਲਾਵਾ ਪਾਰਟੀ ਸ਼ਾਸਿਤ ਰਾਜਾਂ ਦੇ 12 ਮੁੱਖ ਮੰਤਰੀ ਅਤੇ ਪੰਜ ਉਪ ਮੁੱਖ ਮੰਤਰੀਆਂ, 35 ਕੇਂਦਰੀ ਮੰਤਰੀਆਂ ਤੇ 17 ਸੂਬਿਆਂ ਵਿੱਚ ਪਾਰਟੀ ਦੇ ਆਗੂਆਂ ਸਮੇਤ ਕਰੀਬ 350 ਪਾਰਟੀ ਆਗੂ ਇਸ ਮੀਟਿੰਗ ਵਿੱਚ ਹਿਸਾ ਲੈਣਗੇ।
ਮੀਟਿੰਗ ਵਿੱਚ ਕਈ ਮਤੇ ਹੋਣਗੇ ਪਾਸ:ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸਿਆਸੀ, ਆਰਥਿਕ ਅਤੇ ਸਮਾਜਿਕ ਮਤੇ ਪਾਸ ਕੀਤੇ ਜਾਣਗੇ। ਕਾਰਜਕਾਰਨੀ ਦੀ ਬੈਠਕ ਤੋਂ ਪਹਿਲਾਂ ਸੋਮਵਾਰ ਸਵੇਰੇ ਭਾਜਪਾ ਹੈੱਡਕੁਆਰਟਰ 'ਤੇ ਪਾਰਟੀ ਦੇ ਰਾਸ਼ਟਰੀ ਅਹੁਦੇਦਾਰਾਂ, ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਸੰਗਠਨ ਦੇ ਜਨਰਲ ਮੰਤਰੀਆਂ ਅਤੇ ਮੰਤਰੀਆਂ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਕਾਰਜਕਾਰੀ ਏਜੰਡੇ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।