ਚੰਡੀਗੜ੍ਹ:ਪੰਜਾਬ ਵਿੱਚ 2022 ਵਿੱਚ ਵਿਧਾਨਸਭਾ ਚੋਣਾਂ (Assembly elections in 2022) ਹੋਣ ਜਾ ਰਹੀਆਂ ਹਨ, ਜਿਵੇਂ -ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਉਸੇ ਤਰ੍ਹਾਂ ਹਰ ਪਾਰਟੀ ਵੱਲੋਂ ਜਿੱਤ ਲਈ ਪੁੂਰਾ ਜੋਰ ਲਗਾਇਆ ਜਾ ਰਿਹਾ ਹੈ। ਉੱਥੇ ਹੀ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਭਾਜਪਾ ਕੇਂਦਰ ਦੇ ਤਿੰਨ ਸੀਨੀਅਰ ਆਗੂ ਵੀਰਵਾਰ ਨੂੰ ਚੰਡੀਗੜ੍ਹ ਪਹੁੰਚੇ। ਇਹ ਪੰਜਾਬ ਭਾਜਪਾ ਦਫ਼ਤਰ ਚੰਡੀਗੜ੍ਹ ਸੈਕਟਰ 37 ਵਿਖੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।
ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਕੋ-ਇੰਚਾਰਜ ਹਰਦੀਪ ਸਿੰਘ ਪੁਰੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਇੰਚਾਰਜ ਦੁਸ਼ਯੰਤ ਗੌਤਮ, ਬੀਜੇਪੀ ਆਗੂ ਤਰੁਣ ਚੁੱਘ, ਅਤੇ ਨਰੇਂਦਰ ਰੈਨਾ ਵੀ ਇਸ ਦੌਰਾਨ ਮੌਜੂਦ ਹਨ।
ਇਸ ਦੌਰਾਨ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਸਰਕਾਰ ਸਬਕਾ ਸਾਥ, ਸਬਕਾ ਵਿਸ਼ਵਾਸ, ਸਬਕਾ ਵਿਕਾਸ ਦਾ ਮੰਤਰ ਲੈ ਕੇ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਨੂੰ ਇੱਕ ਸ਼ਕਤੀਸ਼ਾਲੀ ਦੇਸ਼ ਬਣਾਉਣ ਦਾ ਕੰਮ ਕਰ ਰਹੀ ਹੈ। ਨਰੇਂਦਰ ਮੋਦੀ ਜੀ ਦੀ 7 ਸਾਲਾਂ ਦੀ ਇਹ ਸਭ ਤੋਂ ਵੱਡੀ ਉਪਲਬਧੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਵਾਂ ਪੰਜਾਬ ਭਾਜਪਾ ਦੇ ਨਾਲ ਦੀ ਸ਼ੁਰੂਆਤ ਕੀਤੀ।
ਭਾਜਪਾ ਵਰਕਰ ਇਸ ਸੰਕਲਪ ਨੂੰ ਲੈ ਕੇ ਹਰ ਘਰ ਤੱਕ ਜਾਣਗੇ। ਪੰਜਾਬ ਚ ਮਾਫੀਆ ਰਾਜ ਅਤੇ ਭ੍ਰਿਸ਼ਟਾਚਾਰ ਤੋਂ ਪੰਜਾਬ ਨੂੰ ਮੁਕਤ ਕਰਨ ਦੇ ਲਈ ਉਨ੍ਹਾਂ ਵੱਲੋਂ ਕੰਮ ਕੀਤਾ ਜਾਵੇਗਾ। ਪੰਜਾਬ ਦੀ ਜਨਤਾ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀਆਂ ਦੀ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ। ਪੰਜਾਬ ਦੇ ਲੋਕ ਸਾਢੇ ਚਾਰ ਸਾਲ ਗੁਜਰ ਜਾਣ ਤੋਂ ਬਾਅਦ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ। ਇਸ ਸਰਕਾਰ ਨੂੰ ਲੋਕ ਹੁਣ ਨਹੀਂ ਚਾਹੁੰਦੇ ਹਨ।