ਨਵੀਂ ਦਿੱਲੀ:ਡਾਬਰੀ ਥਾਣਾ ਖੇਤਰ ਵਿੱਚ ਇੱਕ ਨੇਤਰਹੀਣ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਤਿਹਾੜ ਜੇਲ੍ਹ ਭੇਜ ਦਿੱਤਾ ਹੈ।
ਮਾਮਲੇ ਦੀ ਪੁਸ਼ਟੀ ਕਰਦਿਆਂ ਡੀਸੀਪੀ ਦਵਾਰਕਾ ਸ਼ੰਕਰ ਚੌਧਰੀ ਨੇ ਦੱਸਿਆ ਕਿ ਪੁਲਿਸ ਨੂੰ ਹਰੀ ਨਗਰ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇੱਕ ਨੇਤਰਹੀਣ ਲੜਕੀ ਨੂੰ ਦਾਖ਼ਲ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਨੂੰ ਹਸਪਤਾਲ ਭੇਜ ਦਿੱਤਾ ਗਿਆ। ਉਥੇ ਪੁੱਛਗਿੱਛ ਕਰਨ 'ਤੇ ਮਾਮਲੇ ਦੀ ਪੁਸ਼ਟੀ ਹੋਈ।