ਕਾਬੁਲ: ਅਫਗਾਨਿਸਤਾਨ ਦੇ ਕਾਬੁਲ ਵਿੱਚ ਕਰਤੇ ਪਰਵਾਨ ਗੁਰਦੁਆਰਾ ਸਾਹਿਬ ਦੇ ਨੇੜੇ ਇੱਕ ਵਾਰ ਫਿਰ ਤੋਂ ਬੰਬ ਧਮਾਕਾ ਕੀਤਾ ਗਿਆ ਹੈ। ਇਸ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ:ਐੱਨਜੀਟੀ ਨੇ ਲਾਇਆ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜ਼ੁਰਮਾਨਾ, ਜਾਣੋਂ ਪੂਰਾ ਮਾਮਲਾ

ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਗੁਰੂ ਘਰ ਦੇ ਸਾਹਮਣੇ ਇਕ ਦੁਕਾਨ ਵਿਚ ਹੋਇਆ ਹੈ। ਦੁਕਾਨ ਦਾ ਕਾਫੀ ਨੁਕਸਾਨ ਹੋਇਆ ਹੈ। ਫਿਲਹਾਲ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਢੋਕ ਨੇ ਕਿਹਾ, "ਸਿੱਖ ਅਤੇ ਹਿੰਦੂ ਭਾਈਚਾਰੇ ਦੇ ਮੈਂਬਰ ਸੁਰੱਖਿਅਤ ਦੱਸੇ ਜਾ ਰਹੇ ਹਨ। ਹੋਰ ਵੇਰਵਿਆਂ ਦੀ ਉਡੀਕ ਹੈ।"
ਇਸ ਧਮਾਕੇ ਪਿੱਛੋਂ ਇਥੇ ਰਹਿੰਦੇ ਸਿੱਖਾਂ ਵਿੱਚ ਕਾਫੀ ਸਹਿਮ ਦਾ ਮਾਹੌਲ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਵੀ ਗੁਰਦੁਆਰਾ ਕਰਤੇ ਪਰਵਾਨ ਵਿਚ ਵੱਡਾ ਧਮਾਕਾ ਕੀਤਾ ਸੀ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਉਸ ਹਮਲੇ ਵਿੱਚ ਗੁਰੂ ਘਰ ਦੀ ਇਮਾਰਤ ਦਾ ਵੀ ਕਾਫੀ ਨੁਕਸਾਨ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਅਜੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸੇਵਾ ਚੱਲ ਹੀ ਰਹੀ ਸੀ ਕਿ ਇਕ ਹੋਰ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ।(ਏਐਨਆਈ)
ਇਹ ਵੀ ਪੜ੍ਹੋ:ਬੇਅਦਬੀ 'ਤੇ ਸਰਕਾਰ ਦੀ ਘੇਰਾਬੰਦੀ ਦੀ ਤਿਆਰੀ: ਵਿਰੋਧੀ ਧਿਰ ਆਗੂ ਬਾਜਵਾ ਵਲੋਂ CM ਮਾਨ ਨੂੰ ਚਿੱਠੀ,ਕਿਹਾ...