ਮੁੰਬਈ: ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬੀਐਮਸੀ ਵੱਲੋਂ ਅਦਾਕਾਰਾ ਕੰਗਣਾ ਰਣੌਤ ਦੇ ਬੰਗਲੇ ਦੇ ਹਿੱਸੇ ਨੂੰ ਢਾਹੁਣ ਦੀ ਕਾਰਵਾਈ ਇੱਕ ਘ੍ਰਿਣਾਯੋਗ ਕੰਮ ਸੀ ਅਤੇ ਅਦਾਕਾਰਾ ਨੂੰ ਨੁਕਸਾਨ ਪਹੁੰਚਾਉਣ ਲਈ ਕੀਤਾ ਗਿਆ ਸੀ। ਅਦਾਲਤ ਨੇ ਢਾਹੁਣ ਦੇ ਆਦੇਸ਼ ਨੂੰ ਰੱਦ ਕਰ ਦਿੱਤਾ।
ਅਦਾਲਤ ਨੇ ਇਹ ਵੀ ਕਿਹਾ ਕਿ ਅਦਾਲਤ ਪ੍ਰਸ਼ਾਸਨ ਨੂੰ ਕਿਸੇ ਵੀ ਨਾਗਰਿਕ ਖ਼ਿਲਾਫ਼ ‘ਬਾਹੁਬਲ’ ਵਰਤਣ ਦੀ ਇਜਾਜ਼ਤ ਨਹੀਂ ਦਿੰਦੀ।
ਜਸਟਿਸ ਐਸਜੇ ਕਾਠਵਾਲਾ ਅਤੇ ਜਸਟਿਸ ਆਰਆਈ ਚਾਗਲਾ ਦੇ ਬੈਂਚ ਨੇ ਕਿਹਾ ਕਿ ਨਾਗਰਿਕ ਸੰਸਥਾ ਵੱਲੋਂ ਕੀਤੀ ਗਈ ਕਾਰਵਾਈ ਅਣਅਧਿਕਾਰਤ ਸੀ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਹੈ।
ਬੈਂਚ 9 ਸਤੰਬਰ ਨੂੰ ਉਪਨਗਰ ਬਾਂਦਰਾ ਦੇ ਪਾਲੀ ਹਿੱਲ ਬੰਗਲੇ ਵਿਖੇ ਬੀਐਮਸੀ ਵੱਲੋਂ ਕੀਤੀ ਗਈ ਕਾਰਵਾਈ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ।
ਬੈਂਚ ਨੇ ਕਿਹਾ ਕਿ ਨਾਗਰਿਕ ਸੰਸਥਾ ਨੇ ਗ਼ਲਤ ਇਰਾਦਿਆਂ ਨਾਲ ਇੱਕ ਨਾਗਰਿਕ ਦੇ ਅਧਿਕਾਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।