ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਿਛਲੇ ਦਿਨੀਂ ਫਿਰੋਜ਼ਪੁਰ ਦੌਰਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੀ.ਐਮ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ (PM's case of negligence in security) ਸਾਹਮਣੇ ਆਇਆ ਸੀ। ਇਸ ਨੂੰ ਲੈਕੇ ਜਿਥੇ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਆਪਣੀਆਂ ਜਾਂਚ ਕਮੇਟੀਆਂ ਬਣਾਈਆਂ ਗਈਆਂ ਸਨ,ਉਥੇ ਹੀ ਮਾਮਲਾ ਸੁਪਰੀਮ ਕੋਰਟ 'ਚ ਵੀ ਪਹੁੰਚਿਆ ਸੀ।
ਇਸ ਪੂਰੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ (Registrar General of Punjab and Haryana High Court) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਯਾਤਰਾ ਦੇ ਰਿਕਾਰਡ ਨੂੰ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ 10 ਜਨਵਰੀ ਨੂੰ ਸੁਣਵਾਈ ਦੀ ਤਰੀਕ ਪਾਈ ਗਈ ਸੀ। ਜਿਸ ਕਾਰਨ ਅੱਜ ਇਸ ਮਾਮਲੇ 'ਤੇ ਸੁਣਵਾਈ (Supreme Court hearing again today) ਹੋਵੇਗੀ।
ਸੁਪਰੀਮ ਕੋਰਟ ਨੇ ਪੰਜਾਬ ਅਤੇ ਪੁਲਿਸ ਅਧਿਕਾਰੀਆਂ, ਐਸਪੀਜੀ ਅਤੇ ਹੋਰ ਕੇਂਦਰੀ ਅਤੇ ਸੂਬਾ ਏਜੰਸੀਆਂ ਨੂੰ ਪੂਰਾ ਰਿਕਾਰਡ ਸੀਲ ਕਰਨ ਲਈ ਸਹਿਯੋਗ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।
ਕੀ ਸੀ ਮਾਮਲਾ ?
ਦੱਸ ਦਈਏ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਸੀ, ਇਸ ਦੌਰਾਨ ਬਠਿੰਡਾ ਏਅਰਪੋਰਟ 'ਤੇ ਉਤਰ ਕੇ ਉਹ ਨਿਰਧਾਰਿਤ ਸਥਾਨ ਲਈ ਸੜਕ ਰਾਹੀ ਰਵਾਨਾ ਹੋਏ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਦਾ ਕਾਫਿਲਾ ਫਲਾਈਓਵਰ 'ਤੇ ਹੀ ਫਸ ਗਿਆ ਸੀ। ਜਿਸ ਤੋਂ ਬਾਅਦ ਉਹ ਪ੍ਰੋਗਰਾਮ 'ਚ ਸ਼ਾਮਲ ਹੋਏ ਬਿਨਾਂ ਵਾਪਸ ਪਰਤ ਆਏ ਸਨ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ :ਚੋਣਾਂ ਵਾਲੇ 5 ਸੂਬਿਆਂ ’ਚ ਕੋਵਿਡ ਟੀਕਾਕਰਨ ਸਰਟੀਫਿਕੇਟ 'ਤੇ ਨਹੀਂ ਹੋਵੇਗੀ ਮੋਦੀ ਦੀ ਫੋਟੋ