ਪੰਜਾਬ

punjab

ETV Bharat / bharat

ਨਵਜੋਤ ਸਿੱਧੂ ਦੇ ਹੱਕ 'ਚ ਪ੍ਰਚਾਰ ਕਰਨਗੇ ਧਰਮਵੀਰ ਗਾਂਧੀ - breaking news india

ਦੇਸ਼ ਵਿਦੇਸ਼ ਦੀਆਂ ਖ਼ਬਰਾਂ
ਦੇਸ਼ ਵਿਦੇਸ਼ ਦੀਆਂ ਖ਼ਬਰਾਂ

By

Published : Feb 3, 2022, 9:51 AM IST

Updated : Feb 3, 2022, 6:46 PM IST

18:44 February 03

ਸਾਬਕਾ ਸਾਂਸਦ ਧਰਮਵੀਰ ਗਾਂਧੀ ਦਾ ਵੱਡਾ ਐਲਾਨ

ਨਵਜੋਤ ਸਿੱਧੂ ਦੇ ਹੱਕ 'ਚ ਪ੍ਰਚਾਰ ਕਰਨਗੇ ਧਰਮਵੀਰ ਗਾਂਧੀ

ਸਾਬਕਾ ਸਾਂਸਦ ਧਰਮਵੀਰ ਗਾਂਧੀ ਦਾ ਵੱਡਾ ਐਲਾਨ

ਕਿਹਾ ਸਿੱਧੂ ਨਸ਼ੇ ਦੇ ਖਾਤਮੇ ਲਈ ਕਰ ਰਹੇ ਹਨ ਕੰਮ

ਸਿੱਧੂ ਦੇ ਅੰਮ੍ਰਿਤਸਰ ਪੂਰਬੀ ਹਲਕੇ 'ਚ ਕਰਨਗੇ ਪ੍ਰਚਾਰ

18:03 February 03

'ਰਾਹੁਲ ਗਾਂਧੀ ਦੇ ਫੈਸਲੇ ਦਾ ਕਰਾਂਗੇ ਸਵਾਗਤ'

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚਮਕੌਰ ਸਾਹਿਬ 'ਚ ਪ੍ਰਚਾਰ ਦੌਰਾਨ ਮੁੱਖ ਮੰਤਰੀ ਚਿਹਰੇ ਨੂੰ ਲੈਕੇ ਕਿਹਾ ਕਿ ਰਾਹੁਲ ਗਾਂਧੀ ਦੇ ਫੈਸਲੇ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਫੈਸਲਾ ਹੋਵੇਗਾ ਉਸ ਦੇ ਨਾਲ ਹਾਂ।

18:01 February 03

ਭਗਵੰਤ ਮਾਨ ਦੀ ਮੌਜੂਦਗੀ 'ਚ ਹੋਏ ਸ਼ਾਮਲ

ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਲੀਡਰ ਹੰਸਪਾਲ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਿਏ ਹਨ। ਇਸ ਮੌਕੇ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ।

12:56 February 03

ਕਾਂਗਰਸ 6 ਫਰਵਰੀ ਨੂੰ ਪੰਜਾਬ ਲਈ ਆਪਣੇ ਮੁੱਖ ਮੰਤਰੀ ਚਿਹਰੇ ਦਾ ਕਰ ਸਕਦੀ ਹੈ ਐਲਾਨ

ਕਾਂਗਰਸ 6 ਫਰਵਰੀ ਨੂੰ ਪੰਜਾਬ ਲਈ ਆਪਣੇ ਮੁੱਖ ਮੰਤਰੀ ਚਿਹਰੇ ਦਾ ਕਰ ਸਕਦੀ ਹੈ ਐਲਾਨ

ਸੂਤਰਾਂ ਦੇ ਹਵਾਲੇ ਤੋਂ ਖ਼ਬਰ

12:28 February 03

ਪ੍ਰਾਈਵੇਟ ਨੌਕਰੀਆਂ ਵਿੱਚ ਹਰਿਆਣਾ ਸਰਕਾਰ ਦਾ 75 ਫੀਸਦ ਕੋਟੇ ’ਤੇ ਰੋਕ

ਪ੍ਰਾਈਵੇਟ ਨੌਕਰੀਆਂ ਵਿੱਚ ਹਰਿਆਣਾ ਸਰਕਾਰ ਦਾ 75 ਫੀਸਦ ਕੋਟੇ ’ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਾਈ ਰੋਕ

11:44 February 03

ਸਿਮਰਜੀਤ ਸਿੰਘ ਬੈਂਸ ਵੱਲੋਂ ਦਾਇਰ ਪਟੀਸ਼ਨ 'ਤੇ ਸੁਪਰੀਮ ਸੁਣਵਾਈ ਅੱਜ

ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਬਲਾਤਕਾਰ ਦੇ ਇੱਕ ਕਥਿਤ ਮਾਮਲੇ ਵਿੱਚ ਬੈਂਸ ਨੂੰ 3 ਫਰਵਰੀ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਦਿੱਤੇ ਸਨ ਹੁਕਮ

ਇਸ ਮਾਮਲੇ ਵਿੱਚ ਪੀੜਤ ਨੇ ਪਹਿਲਾਂ 16 ਨਵੰਬਰ 2020 ਨੂੰ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਗੋਗੀ ਸ਼ਰਮਾ ਖ਼ਿਲਾਫ਼ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ, ਪਰ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਕੀਤੀ ਪਰ ਸ਼ਿਕਾਇਤ 'ਤੇ ਕੋਈ ਕਾਰਵਾਈ ਨਹੀਂ ਹੋਈ। ਮਾਮਲੇ ਨੂੰ ਜਾਂਚ ਦੇ ਨਾਂ 'ਤੇ ਹੀ ਟਾਲ ਦਿੱਤਾ ਗਿਆ।

10:58 February 03

ਅਦਾਕਾਰ-ਕਾਮੇਡੀਅਨ ਸੁਨੀਲ ਗਰੋਵਰ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ

ਅਦਾਕਾਰ-ਕਾਮੇਡੀਅਨ ਸੁਨੀਲ ਗਰੋਵਰ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ

ਸੁਨੀਲ ਗਰੋਵਰ ਦਾ ਹਾਲ ਹੀ ਵਿੱਚ ਹੋਇਆ ਹੈ ਦਿਲ ਦਾ ਅਪਰੇਸ਼ਨ

ਅੱਜ ਮੁੰਬਈ ਦੇ ਏਸ਼ੀਅਨ ਹਾਰਟ ਇੰਸਟੀਚਿਊਟ ਤੋਂ ਛੁੱਟੀ ਦਿੱਤੀ ਜਾਵੇਗੀ

10:33 February 03

ਪੱਛਮੀ ਬੰਗਾਲ ’ਚ ਕੋਵਿਡ ਪ੍ਰੋਟੋਕੋਲ ਦੇ ਨਾਲ 8-12ਵੀਂ ਜਮਾਤਾਂ ਲਈ ਮੁੜ ਖੁੱਲ੍ਹੇ ਸਕੂਲ

ਪੱਛਮੀ ਬੰਗਾਲ ’ਚ ਕੋਵਿਡ ਪ੍ਰੋਟੋਕੋਲ ਦੇ ਨਾਲ 8-12ਵੀਂ ਜਮਾਤਾਂ ਲਈ ਮੁੜ ਖੁੱਲ੍ਹੇ ਸਕੂਲ

06:23 February 03

ਭਾਜਪਾ ਨੇ ਆਪਣੇ ਸਾਂਸਦ ਨੂੰ 5 ਤੇ 6 ਫਰਵਰੀ ਨੂੰ ਆਪਣੇ ਸੰਸਦੀ ਖੇਤਰਾਂ ’ਚ ਲੋਕਾਂ ਨੂੰ ਕੇਂਦਰੀ ਬਜਟ ਦੀ ਵਿਆਖਿਆ ਕਰਨ ਲਈ ਕਿਹਾ

ਸੂਤਰਾਂ ਦੇ ਹਵਾਲ ਤੋਂ ਖ਼ਬਰ

ਭਾਜਪਾ ਨੇ ਆਪਣੇ ਸੰਸਦ ਮੈਂਬਰਾਂ ਨੂੰ 5 ਫਰਵਰੀ ਅਤੇ 6 ਫਰਵਰੀ ਨੂੰ ਆਪਣੇ ਸੰਸਦੀ ਖੇਤਰਾਂ ਵਿੱਚ ਲੋਕਾਂ ਨੂੰ ਕੇਂਦਰੀ ਬਜਟ 2022-23 ਦੀ ਵਿਆਖਿਆ ਕਰਨ ਲਈ ਕਿਹਾ

Last Updated : Feb 3, 2022, 6:46 PM IST

ABOUT THE AUTHOR

...view details