ਪ੍ਰਧਾਨ ਮੰਤਰੀ ਮੋਦੀ ਵੱਲੋਂ ਝਾਰਖੰਡ, ਮਨੀਪੁਰ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ ਅਤੇ ਹੋਰ ਰਾਜਾਂ ਵਿੱਚ ਘੱਟ ਟੀਕਾਕਰਨ ਕਵਰੇਜ ਵਾਲੇ ਜ਼ਿਲ੍ਹਿਆਂ ਦੇ 40 ਤੋਂ ਵੱਧ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਗੱਲਬਾਤ ਕਰ ਰਹੇ ਹਨ।
ਪ੍ਰਧਾਨ ਮੰਤਰੀ ਮੋਦੀ ਵੱਲੋਂ 40 ਤੋਂ ਵੱਧ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਗੱਲਬਾਤ
13:46 November 03
ਪ੍ਰਧਾਨ ਮੰਤਰੀ ਮੋਦੀ ਵੱਲੋਂ 40 ਤੋਂ ਵੱਧ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਗੱਲਬਾਤ
13:19 November 03
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਐਲਾਨ
ਸੂਬੇ ਦੇ 3 ਲੱਖ 17 ਹਜ਼ਾਰ ਰਜਿਸਟਰਡ ਮਜ਼ਦੂਰ ਪਰਿਵਾਰਾਂ ਨੂੰ 3100-3100 ਰੁਪਏ ਭੇਜੇ ਜਾਣਗੇ
ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਇਨ੍ਹਾਂ ਪਰਿਵਾਰਾਂ ਨੂੰ 3100 ਦੀਵਾਲੀ ਦੇ ਸ਼ਗਨ ਭੇਜੇ ਜਾ ਰਹੇ ਹਨ
12:08 November 03
NIA ਵੱਲੋਂ ਜਮਾਤ-ਉਲ-ਮੁਜਾਹਿਦੀਨ ਬੰਗਲਾਦੇਸ਼ ਦਾ ਅੱਤਵਾਦੀ ਗ੍ਰਿਫਤਾਰ
NIA ਨੇ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਤੋਂ ਜਮਾਤ-ਉਲ-ਮੁਜਾਹਿਦੀਨ ਬੰਗਲਾਦੇਸ਼ ਦੇ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ
10:59 November 03
ਬਠਿੰਡਾ: ਕੇਂਦਰੀ ਜੇਲ੍ਹ ‘ਚ ਤਾਇਨਾਤ ਸੀਨੀਅਰ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ
ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਸੀਨੀਅਰ ਆਈਆਰਬੀ ਦੇ ਕਾਂਸਟੇਬਲ ਨੇ ਡਿਊਟੀ ਦੌਰਾਨ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਐੱਸਐੱਚਓ ਥਾਣਾ ਕੈਂਟ ਨੇ ਦੱਸਿਆ ਕਿ ਕਸ਼ਮੀਰ ਸਿੰਘ ਵਾਸੀ ਵਡਾਲਾ ਜ਼ਿਲ੍ਹਾ ਅੰਮ੍ਰਿਤਸਰ ਜੋ ਕਿ ਬਠਿੰਡਾ ਦੀ ਜੇਲ੍ਹ ਵਿੱਚ ਤੈਨਾਤ ਸੀ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਖ਼ੁਦ ਨੂੰ ਗੋਲੀ ਮਾਰ ਲਈ ਹੈ
ਫਿਲਹਾਲ ਮ੍ਰਿਤਕ ਕਾਂਸਟੇਬਲ ਦੀ ਲਾਸ਼ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦੀ ਗਈ ਹੈ
10:20 November 03
ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ਦੀ ਹਵਾ ਹੋਈ ਗੰਦਲੀ
ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ਦੀ ਸਮੁੱਚੀ ਹਵਾ ਦੀ ਗੁਣਵੱਤਾ 'ਬਹੁਤ ਮਾੜੀ' ਸ਼੍ਰੇਣੀ ਵਿੱਚ ਆ ਗਈ ਹੈ
07:05 November 03
ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 11,903 ਨਵੇਂ ਮਾਮਲੇ ਆਏ ਸਾਹਮਣੇ
14,159 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ
1,51,209 ਹਨ ਐਕਟਿਵ ਮਾਮਲੇ