ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਬ੍ਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ, ਦੱਖਣੀ ਅਫਰੀਕਾ) ਦੇਸ਼ਾਂ ਦੇ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਸੰਮੇਲਨ 'ਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਹਿੱਸਾ ਲੈਣਗੇ। ਇਸ ਤਰ੍ਹਾਂ, ਇੱਕ ਮਹੀਨੇ ਵਿੱਚ ਦੋਵੇਂ ਦੂਜੀ ਵਾਰ ਆਹਮੋ-ਸਾਹਮਣੇ ਹੋਣਗੇ। ਇਸ ਤੋਂ ਪਹਿਲਾਂ ਪਿਛਲੇ ਹਫਤੇ ਐਸਸੀਓ ਦੀ ਬੈਠਕ ਵਿੱਚ ਦੋਵੇਂ ਸ਼ਾਮਲ ਹੋਏ ਸਨ।
ਬ੍ਰਿਕਸ ਸੰਮੇਲਨ: ਅੱਜ ਇੱਕ ਵਾਰ ਮੁੜ ਆਹਮੋ ਸਾਹਮਣੇ ਹੋਣਗੇ ਪੀਐਮ ਮੋਦੀ ਤੇ ਚੀਨੀ ਰਾਸ਼ਟਰਪਤੀ
ਮੰਗਲਵਾਰ ਨੂੰ ਹੋ ਰਹੇ ਬ੍ਰਿਕਸ ਸੰਮੇਲਨ ਵਿੱਚ ਇੱਕ ਵਾਰ ਮੁੜ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਆਹਮੋ ਸਾਹਮਣੇ ਹੋਣਗੇ। ਇਸ ਤੋਂ ਪਹਿਲਾਂ ਪਿਛਲੇ ਹਫਤੇ ਐਸਸੀਓ ਦੀ ਬੈਠਕ ਵਿੱਚ ਦੋਵੇਂ ਸ਼ਾਮਲ ਹੋਏ ਸਨ।
ਮੰਗਲਵਾਰ ਨੂੰ ਬ੍ਰਿਕਸ ਸੰਮੇਲਨ ਵਿੱਚ ਅੱਤਵਾਦ, ਵਪਾਰ, ਸਿਹਤ, ਊਰਜਾ ਦੇ ਨਾਲ-ਨਾਲ ਕੋਰੋਨਾ ਮਹਾਂਮਾਰੀ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਉਪਾਵਾਂ ਵਰਗੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਤੋਂ ਇਲਾਵਾ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਵੀ ਇਸ ਬੈਠਕ ਵਿੱਚ ਸ਼ਾਮਲ ਹੋਣ ਦਾ ਪ੍ਰਸਤਾਵ ਮਿਲਿਆ ਹੈ।
ਬ੍ਰਿਕਸ ਦੇਸ਼ਾਂ ਦਾ ਇਹ ਸੰਮੇਲਨ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਦੋ ਮੁੱਖ ਮੈਂਬਰ ਦੇਸ਼ਾਂ, ਭਾਰਤ ਅਤੇ ਚੀਨ ਵਿਚਾਲੇ ਪੂਰਬੀ ਲੱਦਾਖ ਦੀ ਸਰਹੱਦ 'ਤੇ ਛੇ ਮਹੀਨੇ ਪਹਿਲਾਂ ਹੋਈ ਇੱਕ ਹਿੰਸਕ ਝੜਪ ਤੋਂ ਬਾਅਦ ਰੁਕਾਵਟ ਜਾਰੀ ਹੈ। ਹੁਣ ਦੋਵੇਂ ਧਿਰਾਂ ਉਚਾਈ ਵਾਲੇ ਖੇਤਰਾਂ ਤੋਂ ਫ਼ੌਜਾਂ ਨੂੰ ਹਟਾਉਣ ਦੇ ਪ੍ਰਸਤਾਵ ‘ਤੇ ਕੰਮ ਕਰ ਰਹੀਆਂ ਹਨ।