ਸੁਰੇਂਦਰਨਗਰ (ਗੁਜਰਾਤ) :ਗੁਜਰਾਤ ਦੇ ਸੁਰੇਂਦਰਨਗਰ ਦੇ ਵਸਤਾਦੀ 'ਚ 40 ਸਾਲ ਪੁਰਾਣਾ ਖਸਤਾਹਾਲ ਪੁਲ ਢਹਿ ਗਿਆ। ਇਸ ਦੌਰਾਨ ਪੁਲ ਤੋਂ ਲੰਘ ਰਹੇ ਇੱਕ ਟਰੱਕ ਸਮੇਤ ਦੋ ਬਾਈਕ ਨਦੀ ਵਿੱਚ ਡਿੱਗ ਗਏ। ਇਸ ਹਾਦਸੇ 'ਚ 4 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। (Bridge Collapse In Gujarat)
ਘਟਨਾ ਬਾਰੇ ਦੱਸਿਆ ਜਾ ਰਿਹਾ ਹੈ ਕਿ ਇੱਕ ਟਰੱਕ ਪੁਲ ਦੇ ਉਪਰੋਂ ਲੰਘ ਰਿਹਾ ਸੀ ਕਿ ਪੁਲ ਦਾ ਇੱਕ ਹਿੱਸਾ ਟੁੱਟ ਕੇ ਹੇਠਾਂ ਡਿੱਗ ਗਿਆ। ਇਸ ਕਾਰਨ ਟਰੱਕ ਸਿੱਧਾ ਭੋਗਾਓ ਨਦੀ ਵਿੱਚ ਜਾ ਡਿੱਗਿਆ। ਇਸ ਦੇ ਨਾਲ ਹੀ ਦੋ ਬਾਈਕ ਵੀ ਪੁਲ 'ਤੇ ਜਾ ਰਹੀਆਂ ਸਨ, ਜਿਸ ਕਾਰਨ ਉਹ ਵੀ ਪੁਲ ਤੋਂ ਹੇਠਾਂ ਡਿੱਗ ਗਈਆਂ। ਇਸ ਕਾਰਨ ਬਾਈਕ ਸਵਾਰ ਅਤੇ ਟਰੱਕ ਦੀ ਟੱਕਰ 'ਚ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ। ਇਸ ਤੋਂ ਬਾਅਦ ਰਾਹਤ ਅਤੇ ਬਚਾਅ ਸ਼ੁਰੂ ਕੀਤਾ ਗਿਆ। ਹਾਲਾਂਕਿ ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ ਤਾਂ ਬਚਾਅ ਕਾਰਜ ਸ਼ੁਰੂ ਹੋ ਗਏ।