ਨਵੀਂ ਦਿੱਲੀ:ਸੀਡੀਐਸ ਬਿਪਿਨ ਰਾਵਤ ਸਮੇਤ ਕੂਨੂਰ ਹੈਲੀਕਾਪਟਰ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸਾਰੇ 13 ਲੋਕਾਂ ਨੂੰ ਅੱਜ ਅੰਤਿਮ ਵਿਦਾਈ ਦਿੱਤੀ। ਇਨ੍ਹਾਂ ਸਾਰਿਆਂ ਦਾ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।
ਹੈਲੀਕਾਪਟਰ ਹਾਦਸੇ ਵਿੱਚ ਸ਼ਹੀਦ ਹੋਏ ਬ੍ਰਿਗੇਡੀਅਰ ਐਲਐਸ ਲਿੱਦੜ (Brigadier L S Lidder ) ਨੂੰ ਸਭ ਤੋਂ ਪਹਿਲਾਂ ਦਿੱਲੀ ਕੈਂਟ ਵਿੱਚ ਅੰਤਿਮ ਵਿਦਾਈ ਦਿੱਤੀ ।
ਸ਼ਹੀਦ ਲਿੱਦੜ ਨੂੰ ਅੰਤਿਮ ਵਿਦਾਈ ਦੇਣ ਲਈ ਅਹਿਮ ਸ਼ਖ਼ਸੀਅਤਾਂ ਪਹੁੰਚ ਹੋਈਆਂ ਹਨ। ਇਸ ਵਿੱਚ ਫੌਜੀ ਅਫਸਰਾਂ ਦੇ ਨਾਲ-ਨਾਲ ਸਿਆਸੀ ਆਗੂ ਵੀ ਸ਼ਾਮਿਲ ਹੋਏ।
ਸੀਡੀਐਸ ਬਿਪਿਨ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ਵਿੱਚ ਸ਼ਹੀਦ ਹੋਏ ਲਿੱਦੜ ਨੂੰ ਦਿੱਲੀ ਕੈਂਟ ਦੇ ਬੇਰਾਰ ਸਕੁਏਅਰ ਵਿੱਚ ਅੰਤਿਮ ਵਿਦਾਈ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ।
ਸੀਡੀਐਸ ਜਨਰਲ ਬਿਪਿਨ ਰਾਵਤ ਅਤੇ 11 ਹੋਰ ਫੌਜੀ ਜਵਾਨਾਂ ਦੀ ਬੁੱਧਵਾਰ ਨੂੰ ਤਾਮਿਲਨਾਡੂ ਵਿੱਚ ਕੁਨੂਰ ਨੇੜੇ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ:Bipin Rawat Cremation: ਜਨਰਲ ਬਿਪਿਨ ਰਾਵਤ ਦਾ ਅੱਜ ਕੀਤਾ ਜਾਵੇਗਾ ਅੰਤਮ ਸਸਕਾਰ