ਨਵੀਂ ਦਿੱਲੀ: ਭਾਰਤੀ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ਹੁਣ ਵਧ ਸਕਦੀਆਂ ਹਨ। ਪਹਿਲਵਾਨਾਂ ਦੇ ਦੋਸ਼ਾਂ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਰਾਉਸ ਐਵੇਨਿਊ ਅਦਾਲਤ ਨੇ ਸੰਸਦ ਮੈਂਬਰ ਵਿਨੋਦ ਤੋਮਰ ਨੂੰ ਸੰਮਨ ਜਾਰੀ ਕੀਤਾ ਹੈ। ਦੋਵਾਂ ਨੂੰ 18 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।
ਦਿੱਲੀ ਪੁਲਿਸ ਨੇ ਦਾਇਰ ਕੀਤੀ ਚਾਰਜਸ਼ੀਟ: ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਲੈਣ ਲਈ 7 ਜੁਲਾਈ ਦੀ ਤਰੀਕ ਤੈਅ ਕੀਤੀ ਸੀ। ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਦੇ ਖਿਲਾਫ 15 ਜੂਨ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। 22 ਜੂਨ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਇਸ ਦੀ ਸੁਣਵਾਈ ਕਰਦਿਆਂ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ (ਸੀਐਮਐਮ) ਮਹਿਮਾ ਰਾਏ ਸਿੰਘ ਨੇ ਮਾਮਲਾ ਐਮਪੀ-ਐਮਐਲਏ ਅਦਾਲਤ ਵਿੱਚ ਤਬਦੀਲ ਕਰ ਦਿੱਤਾ। ਉਨ੍ਹਾਂ ਮਾਮਲਾ ਏਸੀਐਮਐਮ ਹਰਜੀਤ ਸਿੰਘ ਜਸਪਾਲ ਨੂੰ ਭੇਜ ਦਿੱਤਾ।
- ਅੰਮ੍ਰਿਤਸਰ ਦੇ ਦੋ ਕੁੱਤੇ ਚੜ੍ਹਨਗੇ ਜਹਾਜ਼ੇ, ਬਿਜਨੈਸ ਕਲਾਸ ਦਾ ਅਨੰਦ ਮਾਣਦੇ ਰੱਖਣਗੇ ਕੈਨੇਡਾ ਦੀ ਧਰਤੀ 'ਤੇ ਪੈਰ, ਪੜ੍ਹੋ ਕੌਣ ਲੈ ਕੇ ਜਾ ਰਿਹਾ ਆਪਣੇ ਨਾਲ...
- Partap Bajwa on Captain: ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਕੋਲੋਂ ਮੰਗਿਆ ਹੈਲੀਕਾਪਟਰ ਦਾ ਕਿਰਾਇਆ, ਕਿਹਾ- "ਜੇ ਨਹੀਂ ਦੇ ਸਕਦੇ ਤਾਂ..."
- Stubble Burning: ਪੰਜਾਬ ਵਿੱਚ ਸਾਲ ਦਰ ਸਾਲ ਘਟੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ, ਵੇਖੋ ਖਾਸ ਰਿਪੋਰਟ