ਨਵੀਂ ਦਿੱਲੀ: ਬੀਐਸਐਫ (BSF) ਦੀ 192ਵੀਂ ਵਾਹੀਨੀ ਕੋਰ ਨੇ ਗੈਰਕਨੂੰਨੀ ਢੰਗ ਨਾਲ ਭਾਰਤੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪੰਜ ਬੰਗਲਾਦੇਸ਼ੀ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦਿੱਲੀ ਹੈੱਡਕੁਆਰਟਰ ਤੋਂ ਬੀਐਸਐਫ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਬੰਗਲਾਦੇਸ਼ੀ ਨਾਗਰਿਕਾਂ ਵਿੱਚ 2 ਔਰਤਾਂ, 1 ਪੁਰਸ਼ ਸਣੇ 2 ਬੱਚੇ ਵੀ ਸ਼ਾਮਲ ਹਨ। ਸਾਰੀਆਂ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ, ਇਨ੍ਹਾਂ ਨੂੰ ਹਮਦਰਦੀ ਵਜੋਂ ਬਾਰਡਰ ਗਾਰਡ ਬੰਗਲਾਦੇਸ਼ ਦੇ ਹਵਾਲੇ ਕਰ ਦਿੱਤਾ ਗਿਆ।
ਦੂਜੇ ਪਾਸੇ, ਬੀਐਸਐਫ ਦੱਖਣੀ ਬੰਗਾਲ ਫਰੰਟੀਅਰ ਦੀ 99ਵੀਂ ਕੋਰ ਨੇ ਦੋ ਬੰਗਲਾਦੇਸ਼ੀ ਔਰਤਾਂ ਨੂੰ ਹਿਰਾਸਤ ਵਿੱਚ ਲਿਆ ਹੈ। ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਸਰਹੱਦ 'ਤੇ ਉਸ ਸਮੇਂ ਫੜ ਲਿਆ ਜਦੋਂ ਉਹ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ।