ਨਵੀਂ ਦਿੱਲੀ:ਬਜਟ ਸੈਸ਼ਨ-2023 ਲਈ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਲੰਡਨ 'ਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੇ ਭਾਸ਼ਣ ਉੱਤੇ ਬੋਲਿਆ। ਇਸ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਆਗੂ ਸਦਨ ਵਿੱਚ ਆ ਗਏ। ਸੰਸਦ ਮੈਂਬਰਾਂ ਦੇ ਹੰਗਾਮੇ ਦੌਰਾਨ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ, ‘ਲੰਡਨ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਮੈਂਬਰਾਂ ਨੂੰ ਸੰਸਦ ਵਿੱਚ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਰਾਹੁਲ ਗਾਂਧੀ ਦਾ ਇਹ ਬਿਆਨ ਇਹ ਲੋਕ ਸਭਾ ਦਾ ਅਪਮਾਨ ਹੈ ਅਤੇ ਇਸ ਬਿਆਨ 'ਤੇ ਸਦਨ ਦੇ ਸਪੀਕਰ ਨੂੰ ਉਨ੍ਹਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਸਾਡੇ ਲੋਕਤੰਤਰ ਦਾ ਅਪਮਾਨ ਕਰਨ ਲਈ ਉਸ ਦੇ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਇਕ ਸਮਾਗਮ ਦੌਰਾਨ ਰਾਹੁਲ ਗਾਂਧੀ ਵੱਲੋਂ ਭਾਰਤੀ ਲੋਕਤੰਤਰ ਬਾਰੇ ਕੀਤੀ ਗਈ ਟਿੱਪਣੀ ਦੀ ਨਿੰਦਾ ਕਰਦੇ ਹੋਏ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਤੋਂ ਮੰਗ ਕੀਤੀ ਕਿ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੰਸਦ 'ਚ ਆਉਣ ਲਈ ਨਿਰਦੇਸ਼ ਦੇਣ ਅਤੇ ਸਦਨ ਵਿੱਚ ਆਕੇ ਰੀਹੁਲ ਮੁਆਫ਼ੀ ਮੰਗੇ। ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਸੋਮਵਾਰ ਨੂੰ ਸ਼ੁਰੂ ਹੋਇਆ। ਜਦੋਂ ਸਵੇਰੇ 11 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਸਪੀਕਰ ਓਮ ਬਿਰਲਾ ਨੇ ਚਾਰ ਮਰਹੂਮ ਸਾਬਕਾ ਮੈਂਬਰਾਂ ਦੇ ਦੇਹਾਂਤ ਦਾ ਜ਼ਿਕਰ ਕੀਤਾ ਅਤੇ ਮੈਂਬਰਾਂ ਨੇ ਕੁਝ ਪਲਾਂ ਲਈ ਚੁੱਪ ਰਹਿ ਕੇ ਸੋਗ ਪ੍ਰਗਟ ਕੀਤਾ।
ਇਸ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰਾਂ ਨੇ ਆਪਣੀਆਂ ਸੀਟਾਂ ਤੋਂ 'ਰਾਹੁਲ ਗਾਂਧੀ ਮਾਫੀ ਮੰਗੋ' ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰ ਸੀਟ ਦੇ ਨੇੜੇ ਆ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, 'ਰਾਹੁਲ ਗਾਂਧੀ, ਜੋ ਇਸ ਸਦਨ ਦੇ ਮੈਂਬਰ ਹਨ, ਨੇ ਲੰਡਨ ਜਾ ਕੇ ਭਾਰਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।' ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਭਾਰਤ ਵਿੱਚ ਲੋਕਤੰਤਰ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ ਅਤੇ ਵਿਦੇਸ਼ੀ ਤਾਕਤਾਂ ਆ ਕੇ ਲੋਕਤੰਤਰ ਨੂੰ ਬਚਾਉਣ।