ਪੰਜਾਬ

punjab

ETV Bharat / bharat

Bulldozer in Shaheen Bagh: ਸ਼ਾਹੀਨ ਬਾਗ ’ਚ ਵਧੀ ਸਰਗਰਮੀ, ਅੱਜ ਚਲੇਗਾ ਕਬਜ਼ਿਆਂ ’ਤੇ ਬੁਲਡੋਜ਼ਰ - ਨਾਜਾਇਜ਼ ਕਬਜ਼ਿਆਂ 'ਤੇ ਚੱਲੇਗਾ ਬੁਲਡੋਜ਼ਰ

ਦਿੱਲੀ ਸਥਿਤ ਸ਼ਾਹੀਨ ਬਾਗ 'ਚ ਨਾਜਾਇਜ਼ ਕਬਜ਼ਿਆਂ 'ਤੇ ਚੱਲੇਗਾ ਬੁਲਡੋਜ਼ਰ ਦਿੱਲੀ ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ਿਆਂ ਦੇ ਮੱਦੇਨਜ਼ਰ ਸਖ਼ਤ ਕਾਰਵਾਈ ਕਰਨ ਦੇ ਮਕਸਦ ਨਾਲ ਮੁਹਿੰਮ ਚਲਾਈ ਜਾ ਰਹੀ ਹੈ।

ਅੱਜ ਚਲੇਗਾ ਕਬਜ਼ਿਆਂ ’ਤੇ ਬੁਲਡੋਜ਼ਰ
ਅੱਜ ਚਲੇਗਾ ਕਬਜ਼ਿਆਂ ’ਤੇ ਬੁਲਡੋਜ਼ਰ

By

Published : May 9, 2022, 11:39 AM IST

ਨਵੀਂ ਦਿੱਲੀ: ਸ਼ਾਹੀਨ ਬਾਗ 'ਚ ਨਾਜਾਇਜ਼ ਕਬਜ਼ਿਆਂ ਖਿਲਾਫ ਨਿਗਮ ਦਾ ਪੀਲਾ ਪੰਜਾ ਚੱਲੇਗਾ। ਦਰਅਸਲ ਨਿਗਮ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਨਗਰ ਨਿਗਮ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਇਸ ਦੇ ਮੱਦੇਨਜ਼ਰ ਪਿਛਲੇ ਦਿਨੀਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ, ਪਰ ਇਸ ਵਿਸ਼ੇਸ਼ ਮੁਹਿੰਮ ਵਿਚ ਪੁਲਿਸ ਸੁਰੱਖਿਆ ਨਾ ਹੋਣ ਕਾਰਨ ਇਹ ਕਾਰਵਾਈ ਕੁਝ ਦਿਨਾਂ ਲਈ ਟਾਲ ਦਿੱਤੀ ਗਈ ਸੀ, ਜਿਸ ਤੋਂ ਬਾਅਦ ਨਿਗਮ ਵਲੋਂ ਮੁੜ ਨਾਜਾਇਜ਼ ਕਬਜ਼ਿਆਂ ਖਿਲਾਫ ਨਿਗਮ ਆਪਣੀ ਕਾਰਵਾਈ ਸ਼ੁਰੂ ਕਰਨ ਜਾ ਰਿਹਾ ਹੈ।

ਅੱਜ ਚਲੇਗਾ ਕਬਜ਼ਿਆਂ ’ਤੇ ਬੁਲਡੋਜ਼ਰ

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ਵਿੱਚ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਨਿਗਮ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪੈਣ ’ਤੇ ਬੁਲਡੋਜ਼ਰਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਦਿੱਲੀ ਪੁਲਿਸ ਵੱਲੋਂ ਸੁਰੱਖਿਆ ਬਲਾਂ ਦੀ ਮੌਜੂਦਗੀ ਵਿੱਚ ਸਵੇਰੇ 10:30 ਵਜੇ ਤੋਂ ਕਾਰਪੋਰੇਸ਼ਨ ਸ਼ਾਹੀਨ ਬਾਗ ਇਲਾਕੇ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸਾਰੀ ਕਾਰਵਾਈ ਸ਼ਾਹੀਨ ਬਾਗ ਮੇਨ ਰੋਡ ਦੇ ਆਲੇ-ਦੁਆਲੇ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ’ਚ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜੋ:ਕਾਮਰੇੱਡੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 9 ਹੋਈ

ABOUT THE AUTHOR

...view details