ਕੋਲਕਾਤਾ: ਕੋਲਕਾਤਾ ਹਾਈ ਕੋਰਟ (Culcatta High Court) ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (West Bengal Chief Minister Mamata Banerjee) ’ਤੇ ਇੱਕ ਕੇਸ ਤੋਂ ਜੱਜ ਨੂੰ ਹਟਾਉਣ ਦੀ ਮੰਗ ਕਰਦਿਆਂ 5 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਉਨ੍ਹਾਂ ਨੇ ਨੰਦੀਗਰਾਮ ਚੋਣ ਕੇਸ ਦੀ ਸੁਣਵਾਈ ਕਰ ਰਹੇ ਹਾਈ ਕੋਰਟ ਦੇ ਜੱਜ ਜਸਟਿਸ ਕੌਸ਼ਿਕ ਚੰਦਾ (Justice Kaushik Chanda) ਨੂੰ ਹਟਾਉਣ ਦੀ ਮੰਗ ਕੀਤੀ ਸੀ।
ਇਸ ਦੇ ਨਾਲ ਹੀ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਸੀਐਮ ਮਮਤਾ ਨੂੰ ਪੰਜ ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਤੋਂ ਜੁਰਮਾਨੇ ਦੀ ਰਾਸ਼ੀ ਨਾਲ ਉਨ੍ਹਾਂ ਵਕੀਲਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ, ਜਿਨ੍ਹਾਂ ਨੇ ਕੋਰੋਨਾ ਦੌਰਾਨ ਆਪਣੀਆਂ ਜਾਨਾਂ ਗੁਆਈਆਂ ਸਨ। ਇਸ ਦੇ ਨਾਲ ਹੀ ਜਸਟਿਸ ਕੌਸ਼ਿਕ ਚੰਦ ਨੇ ਇਸ ਮਾਮਲੇ ਦੀ ਸੁਣਵਾਈ ਅੱਗੇ ਨਹੀਂ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਇਹ ਮਾਮਲਾ ਆਪਣੀ ਬੈਂਚ ਤੋਂ ਵੱਖ ਕਰ ਦਿੱਤਾ ਗਿਆ ਹੈ।