ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ 'ਚ ਸ਼ਾਮਿਲ ਹੋ (Punjab Lok Congress merge with BJP)ਗਏ ਹਨ। ਇਸ ਦੌਰਾਨ ਬੀਜੇਪੀ ਦੇ ਪ੍ਰਧਾਨ ਜੇ ਪੀ ਨੱਢਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੂੰ ਰਸਮੀ ਤੌਰ 'ਤੇ ਕੁਝ ਦੇਰ ਬਾਅਦ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਜਾਵੇਗਾ। (Captain Amarinder Singh joins BJP)
Capt Amarinder Singh and his Punjab Lok Congress Party join BJP ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਅੱਜ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਹੋਰਨਾਂ ਵਿੱਚ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਕੇਵਲ ਸਿੰਘ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਹਰਚੰਦ ਕੌਰ, ਹਰਜਿੰਦਰ ਠੇਕੇਦਾਰ, ਬਲਬੀਰ ਰਾਣੀ ਸੋਢੀ, ਪੰਜਾਬ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਰਣਇੰਦਰ ਸਿੰਘ ਸ਼ਾਮਲ ਸਨ। ਸਿੰਘ, ਬੀਬਾ ਜਯਾ ਇੰਦਰ ਕੌਰ, ਨਿਰਵਾਣ ਸਿੰਘ, ਕਮਲਜੀਤ ਸੈਨੋ ਅਤੇ ਫਰਜ਼ਾਨਾ ਆਲਮ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲਈ। ਕੈਪਟਨ ਦੇ ਨਾਲ ਪੰਜਾਬ ਦੇ ਕਰੀਬ 6 ਤੋਂ 7 ਸਾਬਕਾ ਵਿਧਾਇਕ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ, ਧੀ ਜੈ ਇੰਦਰ ਕੌਰ ਤੇ ਪੋਤਾ ਨਿਰਵਾਣ ਸਿੰਘ ਵੀ ਭਾਜਪਾ ਵਿੱਚ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਚੁੱਕੇ ਹਨ।
Capt Amarinder Singh and his Punjab Lok Congress Party join BJP ਕੈਪਟਨ ਵੱਖਰੀ ਪਾਰਟੀ ਬਣਾ ਲੜੇ ਸਨ 2022 ਦੀਆਂ ਵਿਧਾਨਸਭਾ ਚੋਣਾਂ:ਕਾਂਗਰਸ ਨਾਲੋਂ ਨਾਤਾ ਤੋੜਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 2022 ਦੀਆਂ ਵਿਧਾਨ ਸਭਾ ਚੋਣਾਂ (Assembly elections of 2022) ਵੱਖਰੀ ਪਾਰਟੀ ਬਣਾਕੇ ਲੜੇ ਸਨ, ਜਿਹਨਾਂ ਨੇ ਭਾਜਪਾ ਨਾਲ ਗੱਠਜੋੜ ਕੀਤਾ ਸੀ। ਹਾਲਾਂਕਿ ਉਹਨਾਂ ਨੂੰ ਸਫ਼ਲਤਾ ਨਹੀਂ ਮਿਲੀ ਤੇ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਹਾਰ ਗਏ ਸਨ।
ਬਹੁਤ ਸਾਰੇ ਕਾਂਗਰਸੀਆਂ ਨੇ ਫੜ੍ਹਿਆ ਭਾਜਪਾ ਦਾ ਪੱਲਾ:ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਉਹਨਾਂ ਨੂੰ ਉਮੀਦ ਸੀ ਕਿ ਵੱਡੀ ਗਿਣਤੀ ਵਿੱਚ ਕਾਂਗਰਸੀ ਉਹਨਾਂ ਨਾਲ ਜੁੜ ਜਾਣਗੇ, ਪਰ ਅਜਿਹਾ ਨਹੀਂ ਹੋਇਆ, ਹੁਣ ਹਾਰ ਤੋਂ ਬਾਅਦ ਬਹੁਤੇ ਕਾਂਗਰਸੀਆਂ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ।
ਦੱਸ ਦਈਏ ਕਿ ਸਭ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਚੋਣਾਂ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਹੇ ਸੁਨੀਲ ਜਾਖੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਕਾਂਗਰਸ ਨੇ ਕੈਪਟਨ ਨੂੰ ਮੁੱਖ ਮੰਤਰੀ ਅਹੁਦੇ ਤੋਂ ਕੀਤਾ ਸੀ ਲਾਂਬੇ:ਸਾਲ 2021 ਵਿੱਚ ਕਾਂਗਰਸ ਵਿੱਚ ਘਸਮਾਨ ਪੈਣ ਤੋਂ ਬਾਅਦ ਕਾਂਗਰਸੀ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕੁਰਸੀ ਜਾਣ ਤੋਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਬੇਜ਼ਤੀ ਸਮਝਦੇ ਹੋਏ ਕਾਂਗਰਸ ਛੱਡ ਦਿੱਤੀ ਸੀ ਤੇ ਵੱਖਰੀ ਪਾਰਟੀ ਬਣਾ ਲਈ ਸੀ। ਬੇਸ਼ੱਕ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਲਾਹ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ, ਪਰ ਇਸ ਦੇ ਬਾਵਜੂਦ ਕਾਂਗਰਸ ਦੀ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਬੁਰ੍ਹੇ ਤਰੀਕੇ ਨਾਲ ਹਾਰ ਹੋਈ ਹੈ।
ਵਿਧਾਇਕਾਂ ਦੇ ਸ਼ਿਕਾਇਤ ਕਰਨ ਤੋਂ ਬਾਅਦ ਕੈਪਟਨ ’ਤੇ ਹੋਈ ਸੀ ਕਾਰਵਾਈ: ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਤੋਂ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਖੁਸ਼ ਨਹੀਂ ਸਨ, ਜਿਸ ਤੋਂ ਮਗਰੋਂ ਵਿਧਾਇਕਾਂ ਨੇ ਇਕੱਠੇ ਹੋਕੇ ਹਾਈਕਮਾਨ ਨੂੰ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਾਰਵਾਈ ਕਰਨ ਲਈ ਪੱਤਰ ਵੀ ਲਿਖਿਆ ਸੀ। ਪੱਤਰ ’ਤੇ ਕਾਰਵਾਈ ਕਰਦੇ ਹੋਏ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ 18 ਨੁਕਤੇ ਦੇ ਕੰਮ ਕਰਨ ਲਈ ਕਿਹਾ ਸੀ, ਪਰ ਕੈਪਟਨ ਅਮਰਿੰਦਰ ਸਿੰਘ ਉਹ ਵੀ ਪੂਰੇ ਨਹੀਂ ਕਰ ਸਕੇ, ਜਿਸ ਤੋਂ ਬਾਅਦ ਹਾਈਕਮਾਨ ਨੇ ਕਾਰਵਾਈ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ।
ਇਹ ਵੀ ਪੜ੍ਹੋ:Operation Lotus BJP : ਪੰਜਾਬ ਸਰਕਾਰ ਨੇ ਸੱਦਿਆ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ, ਲਿਆਵੇਗੀ ਭਰੋਸਗੀ ਮਤਾ