ਨਵੀਂ ਦਿੱਲੀ: ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਦੇ ਲਈ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਦਕਿ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਹਮਲਾ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸ਼ਾਂਤ ਕਿਸ਼ੋਰ ਦੇ ਨਾਲ ਬੈਠਕ ਇੱਕ ਮਹੱਤਵਪੂਰਨ ਘਟਨਾਕ੍ਰਮ ਹੈ ਜੋ ਇਸ ਗੱਲ ਵੱਲ ਇਸ਼ਾਰਾ ਕਰ ਰਹੀ ਹੈ ਪੰਜਾਬ ਚ ਜਮੀਨੀ ਪੱਧਰ ’ਤੇ ਕੰਮ ਸ਼ੁਰੂ ਹੋ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸੂਬੇ ਦੇ ਆਗੂਆਂ ਦੇ ਨਾਲ ਪਾਰਟੀ ਹਾਈਕਮਾਨ ਦੀ ਕਈ ਬੈਠਕਾਂ ਦੇ ਬਾਵਜੂਦ ਕਾਂਗਰਸ ਦੀ ਪੰਜਾਬ ਇਕਾਈ ਦੇ ਅੰਦਰੂਨੀ ਸਥਿਤੀ ਅਜੇ ਵੀ ਉਸੇ ਹਲਾਤ ’ਚ ਹੈ।
ਇਸ ਹਫਤੇ ਕੈਪਟਨ ਅਮਰਿੰਦਰ ਸਿੰਘ ਦਿੱਲੀ ’ਚ ਦੋ ਦਿਨੀ ਦੌਰੇ ’ਤੇ ਸੀ, ਜਿੱਥੇ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਤਾਂ ਕਿ ਪੰਜਾਬ ਇਕਾਈ ਚ ਚਲ ਰਹੇ ਅੰਦਰੂਨੀ ਕਲੇਸ਼ ਨੂੰ ਸਮਾਪਤ ਕੀਤਾ ਜਾ ਸਕੇ। ਬੈਠਕ ਤੋਂ ਬਾਅਦ ਮੁੱਖਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਦੇ ਪੁਨਰਗਠਨ ਦੇ ਸਬੰਧ ’ਚ ਪਾਰਟੀ ਹਾਈਕਮਾਨ ਜੋ ਵੀ ਫੈਸਲਾ ਲੈਣਗੇ ਉਹ ਉਨ੍ਹਾਂ ਨੂੰ ਮਨਜੂਰ ਹੋਵੇਗਾ। ਹਾਲਾਂਕਿ ਬੁੱਧਵਾਰ ਨੂੰ ਚੋਣ ਰਣੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਨਾਲ ਕੀਤੀ ਬੈਠਕ ਚਰਚਾ ਦਾ ਵਿਸ਼ਾ ਬਣ ਗਈ ਹੈ। ਦੱਸ ਦਈਏ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਮਾਰਚ ਦੇ ਮਹੀਨੇ ਚ ਪੰਜਾਬ ਦੇ ਮੁੱਖਮੰਤਰੀ ਦੇ ਪ੍ਰਧਾਨ ਸਲਾਹਕਾਰ ਦੇ ਰੂਪ ’ਚ ਨਿਯੁਕਤ ਕੀਤਾ ਗਿਆ ਸੀ
ਕੈਪਟਨ ਅਮਰਿੰਦਰ ਸਿੰਘ ਦੇ ਇੱਕ ਕਰੀਬੀ ਸੂਤਰ ਨੇ ਬੈਠਕ ਦੀ ਪੁਸ਼ਟੀ ਕਰਦੇ ਹੋਏ ਈਟੀਵੀ ਭਾਰਤ ਨੂੰ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੀ ਤਿਆਰ ’ਚ ਰੁਝੇ ਹੋਏ ਹਨ ਅਤੇ ਉਹ ਸੂਬੇ ਦੇ ਸਾਂਸਦਾਂ, ਵਿਧਾਇਕਾ ਅਤੇ ਹੋਰ ਸੀਨੀਅਰ ਨੇਤਾਵਾਂ ਦੇ ਨਾਲ ਵਿਚਾਰ ਅਤੇ ਉਨ੍ਹਾਂ ਦੀ ਰਾਏ ਲੈ ਰਹੇ ਹਨ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਂਤ ਕਿਸੋਰ ਰਣਨੀਤੀ ਬਣਾ ਕੇ ਚੋਣ ਤੋਂ ਪਹਿਲੇ ਸਰਵੇ ਕਰ ਰਹੇ ਹਨ।
ਇਹ ਵੀ ਪੜੋ: ਪੰਜਾਬ ਮੰਤਰੀ ਮੰਡਲ ਵਿੱਚ ਹੋ ਸਕਦੇ ਨੇ ਵੱਡੇ ਬਦਲਾਅ, ਵੇਖੋ ਰਿਪੋਰਟ