ਚੰਡੀਗੜ੍ਹ: ਖੇਤੀ ਕਾਨੂੰਨ 'ਤੇ ਵੱਡਾ ਫੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਦੇ ਇਸ ਵੱਡੇ ਫੈਸਲੇ ਦਾ ਐਲਾਨ ਕੀਤਾ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਗੁਰੂ ਪੁਰਬ ਅਤੇ ਕਾਰਤਿਕ ਪੂਰਨਿਮਾ ਦੇ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ (new agricultural laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ਵਾਸੀਆਂ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੂਰੇ ਦੇਸ਼ ਨੂੰ ਸੂਚਿਤ ਕਰਨ ਆਏ ਹਨ ਕਿ ਤਿੰਨ ਖੇਤੀਬਾੜੀ ਕਾਨੂੰਨਾਂ (3 new agricultural laws) ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ (3 new agricultural laws) ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੰਦੋਲਨ 'ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪੁਰਬ 'ਤੇ ਘਰ ਵਾਪਸੀ ਦੀ ਅਪੀਲ ਕੀਤੀ ਹੈ।