ਨਵੀਂ ਦਿੱਲੀ: ਪੰਜਾਬ ਦੀ ਰਾਜਨੀਤੀ ਗਰਮਾਈ ਹੋਈ ਹੈ। ਦਿੱਲੀ ਦੌਰੇ 'ਤੇ ਗਏ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਅਮਿਤ ਸਾਹ (Amit Sah) ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਕੈਪਟਨ ਨੇ ਟਵਿਟ ਕਰ ਕੇ ਮੁਲਾਕਾਤ ਦੀ ਜਾਣਕਾਰੀ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦੱਸਿਆ ਕਿ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਹੋਈ। ਉਨ੍ਹਾਂ ਨਾਲ ਖੇਤੀ ਕਾਨੂੰਨਾਂ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ ਬਾਰੇ ਚਰਚਾ ਕੀਤੀ ਅਤੇ ਅਪੀਲ ਕੀਤੀ ਕਿ ਇ੍ਹਨ੍ਹਾਂ ਕਾਨੂੰਨਾਂ ਨੂੰ ਛੇਤੀ ਹੀ ਵਾਪਿਸ ਲੈ ਕੇ ਮਸਲੇ ਨੂੰ ਸੁਲਝਾਇਆ ਜਾਵੇ ਤੇ ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪੰਜਾਬ ਵਿੱਚ ਫ਼ਸਲੀ ਵਭਿੰਨਤਾ ਲਈ ਵੀ ਮਦਦ ਕੀਤੀ ਜਾਵੇ।
ਮੰਗਲਵਾਰ ਨੂੰ ਦਿੱਲੀ ਫੇਰੀ ਨੂੰ ਨਿੱਜੀ ਦੱਸਣ ਵਾਲੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਬੁੱਧਵਾਰ ਸਾਮ ਨੂੰ ਅਚਾਨਕ ਅਮਿਤ ਸਾਹ ਨੂੰ ਮਿਲਣ ਪਹੁੰਚੇ ਜਿਸ ਨਾਲ ਸਿਆਸੀ ਗਲਿਆਰਿਆ 'ਚ ਹਲਚਲ ਵੱਧ ਗਈ ਹੈ।
ਅਮਿਤ ਸ਼ਾਹ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚਦੇ ਹੋਏ ਕੈਪਟਨ
ਇਹ ਵੀ ਪੜ੍ਹੋ:ਸਿੱਬਲ ਨੇ ਬਿਨ੍ਹਾਂ ਨਾਂ ਲਏ ਰਾਹੁਲ 'ਤੇ ਸਾਧਿਆ ਨਿਸ਼ਾਨਾ, ਕਿਹਾ ਜਲਦੀ ਬੁਲਾਈ ਜਾਵੇ CWC ਦੀ ਮੀਟਿੰਗ
ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਮਿਤ ਸ਼ਾਹ (Amit Sah) ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਤਕਰੀਬਨ 50 ਮਿੰਟ ਦੀ ਮੀਟਿੰਗ ਤੋਂ ਬਾਅਦ ਕੈਪਟਨ ਅਮਿਤ ਸ਼ਾਹ ਦੀ ਰਿਹਾਇਸ਼ ਤੋਂ ਚਲੇ ਗਏ। ਸੂਤਰਾਂ ਮੁਤਾਬਿਕ ਉਹ ਮੀਡੀਆ ਤੋਂ ਬਚਣ ਲਈ ਦੂਜੇ ਰਸਤੇ ਤੋਂ ਉਨ੍ਹਾਂ ਦੇ ਘਰ ਤੋਂ ਬਾਹਰ ਨਿਕਲ ਗਏ ਕਿਉਂਕਿ ਕੁਝ ਸਮਾਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਜਿਸ ਲੈਂਡ ਕਰੂਜ਼ਰ ਕਾਰ ਵਿੱਚ ਅਮਿਤ ਸ਼ਾਹ (Amit Sah) ਦੇ ਘਰ ਪਹੁੰਚੇ ਸਨ, ਉਹ ਗੱਡੀ ਅਮਿਤ ਸ਼ਾਹ ਦੀ ਰਿਹਾਇਸ਼ ਤੋਂ ਨਿਕਲ ਸੀ ਪਰ ਕੈਪਟਨ ਗੱਡੀ ਵਿੱਚ ਮੌਜੂਦ ਨਹੀਂ ਸਨ।
ਕੈਪਟਨ ਅਮਰਿੰਦਰ ਸਿੰਘ ਵਾਲੀ ਗੱਡੀ ਖਾਲੀ ਵਾਪਿਸ ਜਾਂਦੀ ਹੋਈ
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਕਲੇਸ਼: ਸਿੱਧੂ ਨਾਲ ਬੈਠ ਕੇ ਹੱਲ ਕੀਤਾ ਜਾਵੇਗਾ ਮਸਲਾ: ਚਰਨਜੀਤ ਚੰਨੀ
ਸਾਬਕਾ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਦਿੱਲੀ (Delhi) ਪਹੁੰਚ ਕੇ ਕਪੂਰਥਲਾ ਹਾਊਸ (Kapurthala House) ਵਿਖੇ ਸੀਆਰਪੀਐਫ (CRPF) ਦੇ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ।
ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲਗਾਤਾਰ ਨਵਜੋਤ ਸਿੱਧੂ (Navjot Sidhu) 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸ ਦੇ ਨਾਲ ਹੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਲੈਕੇ ਕਿਆਸ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਦਿੱਲੀ ਫੇਰੀ ਨੂੰ ਲੈਕੇ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਕਲੇਸ਼ ਤੋਂ ਹੁਣ ਕਾਂਗਰਸੀ ਵਿਧਾਇਕ ਵੀ ਹੋਣ ਲਗੇ ਪਰੇਸ਼ਾਨ
ਕੈਪਟਨ ਅਮਰਿੰਦਰ (Capt. Amarinder Singh) ਵੱਲੋਂ ਕਿਹਾ ਗਿਆ ਸੀ ਕਿ ਉਹ ਸਿਰਫ਼ ਕਪੂਰਥਲਾ ਹਾਊਸ 'ਚ ਪਿਆ ਉਨ੍ਹਾਂ ਦਾ ਸਮਾਨ ਲੈਣ ਆਏ ਹਨ ਅਤੇ ਇਸ ਦੌਰਾਨ ਕਿਸੇ ਵੀ ਸਿਆਸੀ ਲੀਡਰ ਨਾਲ ਮੁਲਾਕਾਤ ਨਹੀਂ ਕੀਤੀ ਜਾਵੇਗੀ। ਇਸ ਦੇ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਦੇ ਨਿਵਾਸ ਅਸਥਾਨ ਪਹੁੰਚ ਕੇ ਮੁਲਾਕਾਤ ਕੀਤੀ।
ਦੱਸ ਦਈਏ ਕਿ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਕੋਲ ਆਪਸ਼ਨ ਹਨ। ਜਿਸ ਨੂੰ ਲੈਕੇ ਅੰਦਾਜੇ ਲਗਾਏ ਜਾ ਰਹੇ ਹਨ ਕਿ ਕੈਪਟਨ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਭਾਜਪਾ ਦੇ ਕਈ ਸੀਨੀਅਰ ਦਿੱਗਜਾਂ ਵਲੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਹਮਾਇਤ ਕਰਦਿਆਂ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਲਈ ਸੱਦਾ ਵੀ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਘਮਸਾਣ, ਮੁੱਖ ਮੰਤਰੀ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ