ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ 'ਤੇ ਈਡੀ ਦੇ ਛਾਪੇ ਚੋਣ ਹਮਲੇ ਦਾ ਮੁੱਦਾ ਬਣਦੇ ਜਾ ਰਹੇ ਹਨ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਕਾਂਗਰਸ 'ਤੇ ਹਮਲੇ ਕਰ ਰਹੀ ਹੈ। ਹੁਣ ਇਸ ਮਾਮਲੇ 'ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਸ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਪਾਰਟੀ ਦੇ ਕੁਝ ਵਿਧਾਇਕਾਂ ਦੀ ਸ਼ਮੂਲੀਅਤ ਬਾਰੇ ਸੂਚਿਤ (CONGRESS MLAS INVOLVED IN ILLEGAL MINING) ਕੀਤਾ ਸੀ। ਕੈਪਟਨ ਨੇ ਸੀਐਮ ਚੰਨੀ ਦੀ ਭੂਮਿਕਾ 'ਤੇ ਵੀ ਸਵਾਲ ਚੁੱਕੇ ਹਨ।
ਇਹ ਵੀ ਪੜੋ:ਟਿਕਟਾਂ ਦੀ ਵੰਡ: ਕਾਂਗਰਸ, ਅਕਾਲੀ ਦਲ ਅਤੇ 'ਆਪ' ਦੀ ਪਹਿਲੀ ਪਸੰਦ ਸਿੱਖ, ਭਾਜਪਾ ਨੇ ਚੁਣੇ ਹਿੰਦੂ ਚਿਹਰੇ
ਕੈਪਟਨ ਨੇ ਦਾਅਵਾ ਕੀਤਾ ਹੈ ਕਿ ਸੋਨੀਆ ਗਾਂਧੀ ਨੇ ਉਨ੍ਹਾਂ ਦੀ ਸ਼ਿਕਾਇਤ ਦਾ ਕੋਈ ਜਵਾਬ ਨਹੀਂ ਦਿੱਤਾ। ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੀਐਮ ਦੇ ਰਿਸ਼ਤੇਦਾਰਾਂ 'ਤੇ ਛਾਪੇਮਾਰੀ ਹੋ ਰਹੀ ਹੈ ਤਾਂ ਇਸ ਦਾ ਸਿਹਰਾ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ, ਕਿਉਂਕਿ ਕੇਸ ਉਨ੍ਹਾਂ ਦੀ ਸਰਕਾਰ ਨੇ ਦਰਜ ਕੀਤਾ ਸੀ। ਕੈਪਟਨ ਨੇ ਇਹ ਵੀ ਮੰਨਿਆ ਕਿ ਉਹ ਖੁਦ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਕਾਰਵਾਈ ਨਹੀਂ ਕਰ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਕਈ ਮੌਕਿਆਂ 'ਤੇ ਚਰਨਜੀਤ ਸਿੰਘ ਚੰਨੀ ਦੀ ਮਦਦ ਕੀਤੀ ਹੈ। ਇੱਕ ਵਾਰ 'MeToo' ਦੇ ਮਾਮਲੇ ਵਿੱਚ ਵੀ ਮਦਦ ਕੀਤੀ ਸੀ। ਕੈਪਟਨ ਨੇ ਦਾਅਵਾ ਕੀਤਾ ਕਿ ਚੰਨੀ ਖੁਦ ਉਨ੍ਹਾਂ ਕੋਲ ਮਦਦ ਲਈ ਆਇਆ ਸੀ।
ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮੁੱਦੇ 'ਤੇ ਕੈਪਟਨ ਨੇ ਕਿਹਾ ਕਿ ਚੰਨੀ ਨੇ ਜੋ ਵੀ ਕੀਤਾ, ਉਹ ਪਹਿਲਾਂ ਤੋਂ ਹੀ ਤੈਅ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰਧਾਨ ਮੰਤਰੀ ਦੇ ਕਾਫਲੇ ਦੇ ਵਿਚਕਾਰ ਭੇਜਿਆ ਗਿਆ ਸੀ। ਪੁਲਿਸ ਨੂੰ ਕਾਰਵਾਈ ਕਰਨ ਤੋਂ ਰੋਕਿਆ ਗਿਆ।