ਹੈਦਰਾਬਾਦ: ਅਕਸਰ ਹੀ ਜੰਗਲੀ ਜੀਵਾਂ ਦੀ ਰੱਖਿਆ ਲਈ ਸਰਕਾਰ ਬਹੁਤ ਸਾਰੇ ਉਪਰਾਲੇ ਕਰਦੀ ਹੈ। ਪਰ ਅੱਜ ਦੇ ਸਮੇਂ ਵਿੱਚ ਬਹੁਤ ਹੀ ਘੱਟ ਲੋਕੀਂ ਹਨ ਜੋ ਜਾਨਵਰਾਂ ਪ੍ਰਤੀ ਹਮਦਰਦੀ ਰੱਖਦੇ ਹਨ। ਅਜਿਹਾ ਇੱਕ ਘਟਨਾ ਦੀ ਵੀਡਿਓ ਸੋਸ਼ਲ ਮੀਡਿਆ ਤੇ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਜਿਸ ਵਿੱਚ ਸੜਕ 'ਤੇ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਕਾਰ ਚਾਲਕ ਨੇ ਬਾਂਦਰ ਨੂੰ ਬਚਾਉਣ ਲਈ ਆਪਣੀ ਜਾਨ ਦੇ ਦਿੱਤੀ। ਦੱਸ ਦਈਏ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬਾਂਦਰ ਕਾਰ ਦੇ ਸਾਹਮਣੇ ਆ ਗਿਆ ਅਤੇ ਡਰਾਈਵਰ ਨੇ ਉਸ ਨੂੰ ਬਚਾਉਣ ਲਈ ਆਪਣੀ ਕਾਰ ਸਮੇਤ ਹੇਠਾਂ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਕਾਰ ਹੇਠਾਂ ਡਿੱਗ ਕੇ ਪਲਟ ਗਈ।
ਇਸ ਹਾਦਸੇ ਵਿੱਚ ਦੇਖਿਆ ਜਾ ਰਿਹਾ ਹੈ ਕਿ ਸ਼ਿਮਲਾ ਦੇ ਹੋਟਲ ਹਿਮਲੈਂਡ ਦੀ ਪਾਰਕਿੰਗ ਵਿੱਚ ਅਚਾਨਕ ਇੱਕ ਕਾਰ ਸੜਕ ਦੇ ਕਿਨਾਰੇ ਬਣੀ ਰੇਲਿੰਗ ਨੂੰ ਤੋੜਦੀ ਹੋਈ ਜਾ ਡਿੱਗੀ। ਜਿਸ ਤੋਂ ਬਾਅਦ ਇਹ ਘਟਨਾ ਸੀ.ਸੀ.ਟੀ.ਵੀ ਵਿੱਚ ਕੈਦ ਹੋ ਗਈ। ਇਹ ਘਟਨਾ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੀ ਹੈ। ਕਾਰ ਡਿੱਗਦੇ ਸਾਰ ਹੀ ਲੋਕੀਂ ਹੈਰਾਨ ਰਹਿ ਗਏ ਕਿ ਇਹ ਕੀ ਹੋ ਗਿਆ ਹੈ। ਇਸ ਘਟਨਾ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਸੀ ਅਤੇ ਕੁਝ ਲੋਕ ਉਸ ਕਾਰ ਦੇ ਅੰਦਰ ਸਨ।