ਨਵੀਂ ਦਿੱਲੀ: ਦਿੱਲੀ ਐਕਸਾਈਜ਼ ਘੁਟਾਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੀਬੀਆਈ ਨੇ ਹੁਣ ਇੱਕ ਨਵੇਂ ਮਾਮਲੇ ਵਿੱਚ ਸ਼ਰਾਬ ਘੁਟਾਲੇ ਵਿੱਚ ਸੀਬੀਆਈ ਅਤੇ ਈਡੀ ਵੱਲੋਂ ਪਹਿਲਾਂ ਹੀ ਮੁਲਜ਼ਮ ਮਨੀਸ਼ ਸਿਸੋਦੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੀਬੀਆਈ ਨੇ ਹੁਣ ਦਿੱਲੀ ਸਰਕਾਰ ਵੱਲੋਂ ਸਥਾਪਤ ਫੀਡਬੈਕ ਯੂਨਿਟ ਦੀ ਗਲਤ ਵਰਤੋਂ ਕਰਨ ਅਤੇ ਇਸ ਯੂਨਿਟ ਰਾਹੀਂ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਜਾਸੂਸੀ ਕਰਨ ਦੀ ਸ਼ਿਕਾਇਤ ’ਤੇ ਮਨੀਸ਼ ਸਿਸੋਦੀਆ ਸਮੇਤ ਸੱਤ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੀਬੀਆਈ ਅਧਿਕਾਰੀਆਂ ਮੁਤਾਬਕ ਯੂਨਿਟ ਲਈ 1 ਕਰੋੜ ਰੁਪਏ ਵੀ ਅਲਾਟ ਕੀਤੇ ਗਏ ਸਨ।
ਫੀਡਬੈਕ ਯੂਨਿਟ ਜ਼ਰੀਏ ਸਿਆਸੀ ਖੁਫੀਆ ਏਜੰਸੀ ਕੀਤੀ ਜਾ ਰਹੀ ਇਕੱਠੀ :ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗਠਿਤ ਫੀਡਬੈਕ ਯੂਨਿਟ ਦੀ ਅਣਉਚਿਤ ਵਰਤੋਂ ਸਬੰਧੀ ਸੀਬੀਆਈ ਵੱਲੋਂ ਕੀਤੀ ਮੁਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਦਿੱਲੀ ਸਰਕਾਰ ਵੱਲੋਂ ਆਪਣੀਆਂ ਯੋਜਨਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਫੀਡਬੈਕ ਲੈਣ ਲਈ ਜੋ ਫੀਡਬੈਕ ਯੂਨਿਟ ਗਠਿਤ ਕੀਤੀ ਗਈ ਹੈ, ਉਸ ਯੂਨਿਟ ਦੇ ਜ਼ਰੀਏ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿਆਸੀ ਖੁਫੀਆ ਜਾਣਕਾਰੀ ਇਕੱਠੀ ਕਰ ਰਹੀ ਹੈ। ਪਿਛਲੇ ਮਹੀਨੇ 12 ਜਨਵਰੀ 2023 ਨੂੰ ਸੀਬੀਆਈ ਨੇ ਵਿਜੀਲੈਂਸ ਵਿਭਾਗ ਨੂੰ ਰਿਪੋਰਟ ਸੌਂਪੀ ਸੀ। ਜਿਸ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਲਈ ਉਪ ਰਾਜਪਾਲ ਤੋਂ ਮਨਜ਼ੂਰੀ ਮੰਗੀ ਗਈ ਸੀ।