ਪੰਜਾਬ

punjab

ETV Bharat / bharat

Farmer protest : ਸਿਰਸਾ 'ਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੇਸ ਦਰਜ

ਕਿਸਾਨ ਹਰਿਆਣਾ ਤੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਅੰਦੋਲਨ 'ਤੇ ਡੱਟੇ ਹੋਏ ਹਨ, ਉਥੇ ਹੀ ਹੁਣ ਹਰਿਆਣਾ ਵਿਖੇ ਕਿਸਾਨਾਂ ਨੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਲਈ ਧਰਨਾ ਲਾਇਆ। ਹਰਿਆਣਾ ਪੁਲਿਸ ਵੱਲੋਂ ਸਿਰਸਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ 900 ਕਿਸਾਨਾਂ ਖਿਲਾਫ਼ ਕੇਸ ਦਰਜ ਕੀਤੇ ਗਏ ਹਨ।

ਕਿਸਾਨਾਂ 'ਤੇ ਕੇਸ ਦਰਜ
ਕਿਸਾਨਾਂ 'ਤੇ ਕੇਸ ਦਰਜ

By

Published : Jul 24, 2021, 5:08 PM IST

ਸਿਰਸਾ: ਹਰਿਆਣਾ ਦੇ ਸਿਰਸਾ ਵਿੱਚ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ 900 ਕਿਸਾਨਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਕਿਸਾਨਾਂ ਨੇ ਹਰਿਆਣਾ ਵਿਧਾਨ ਸਭਾ ਦੇ ਉਪ ਸਪੀਕਰ ਰਣਬੀਰ ਸਿੰਘ ਗੰਗਵਾ ਦੀ ਸਰਕਾਰੀ ਕਾਰ ’ਤੇ ਪੱਥਰਬਾਜ਼ੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਪੰਜ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇੱਕ ਧਰਨਾ ਦਿੱਤਾ ਸੀ।

ਇਨ੍ਹਾਂ ਸਾਰੇ ਹੀ ਕਿਸਾਨਾਂ ਉੱਤੇ ਹਾਈਵੇ ਜਾਮ ਕਰਨ, ਸਰਕਾਰੀ ਕੰਮ 'ਚ ਰੁਕਾਵਟ ਪਾਉਣ, ਆਮ ਜਨਤਾ ਨੂੰ ਪਰੇਸ਼ਾਨ ਕਰਨ ਤੇ ਜਾਨਲੇਵਾ ਬਿਮਾਰੀ ਫੈਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਕੇਸ ਦਰਜ ਕੀਤੇ ਗਏ ਹਨ।

ਜਿਥੇ ਇੱਕ ਪਾਸੇ ਪੰਜਾਬ ਦੇ ਕਿਸਾਨ ਹਰਿਆਣਾ ਤੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਅੰਦੋਲਨ 'ਤੇ ਡੱਟੇ ਹੋਏ ਹਨ, ਉਥੇ ਹੀ ਹੁਣ ਹਰਿਆਣਾ ਵਿਖੇ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਇਸੇ ਕੜੀ 'ਚ ਅੱਜ ਸਿਰਸਾ ਵਿਖੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਇੱਕਠੇ ਹੋਏ ਤੇ ਉਨ੍ਹਾਂ ਹਰਿਆਣਾ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਵੱਲੋਂ ਇਹ ਧਰਨਾ 5 ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈ ਕੇ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ 21 ਜੁਲਾਈ ਨੂੰ ਸਿਰਸਾ ਜ਼ਿਲ੍ਹੇ ਦੇ ਭਾਵਦੀਨ ਟੋਲ ਪਲਾਜ਼ਾ, ਸਾਂਵਤ ਖੇੜਾ ਟੋਲ ਪਲਾਜ਼ਾ, ਪਿੰਡ ਸਾਹੂਵਾਲਾ ਅਤੇ ਸਿਰਸਾ ਸ਼ਹਿਰ ਦੇ ਦਕਸ਼ ਪ੍ਰਜਾਪਤੀ ਚੌਕ 'ਤੇ ਬੇਮਿਆਦੀ ਧਰਨੇ ਤੋਂ ਇਲਾਵਾ ਨੈਸ਼ਨਲ ਹਾਈਵੇ ’ਤੇ ਕਿਸਾਨ ਜਥੇਬੰਦੀਆਂ ਨੇ ਦੋ ਘੰਟੇ ਤੱਕ ਕੌਮੀ ਰਾਜਮਾਰਗ ਜਾਮ ਕੀਤਾ ਸੀ। ਦੂਜੇ ਪਾਸੇ, ਗ੍ਰਿਫਤਾਰ ਕੀਤੇ ਗਏ ਪੰਜਾਂ ਕਿਸਾਨਾਂ ਨੂੰ ਸਥਾਨਕ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਦੇਰ ਸ਼ਾਮ ਜੇਲ੍ਹ ਤੋਂ ਰਿਹਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : Farmer protest : ਸਿਰਸਾ 'ਚ ਆਗੂਆਂ ਦੀ ਰਿਹਾਈ ਲਈ ਕਿਸਾਨਾਂ ਨੇ ਲਾਇਆ ਧਰਨਾ

ABOUT THE AUTHOR

...view details