ਨਵੀਂ ਦਿੱਲੀ:ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਦਸਵੀਂ ਜਮਾਤ ਦੀ ਪਹਿਲੀ ਟਰਮ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਪਹਿਲੀ ਟਰਮ ਦੀ ਪ੍ਰੀਖਿਆ ਦਾ ਨਤੀਜਾ ਸਕੂਲਾਂ ਨੂੰ ਭੇਜ ਦਿੱਤਾ ਗਿਆ ਹੈ। ਬੋਰਡ ਨੇ ਕਿਹਾ ਕਿ ਥਿਊਰੀ ਪ੍ਰੀਖਿਆ ਦੇ ਅੰਕ ਸਕੂਲਾਂ ਨੂੰ ਦੱਸ ਦਿੱਤੇ ਗਏ ਹਨ। ਸਕੂਲਾਂ ਦੇ ਅੰਦਰੂਨੀ ਅਤੇ ਪ੍ਰੈਕਟੀਕਲ ਅੰਕ ਪਹਿਲਾਂ ਹੀ ਮੌਜੂਦ ਹਨ।
ਉੱਥੇ ਹੀ 12ਵੀਂ ਜਮਾਤ ਦੇ ਵਿਦਿਆਰਥੀ ਵੀ ਪ੍ਰੀਖਿਆ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਬੋਰਡ ਨੇ ਕਿਹਾ ਹੈ ਕਿ ਜਲਦੀ ਹੀ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਵੀ ਜਾਰੀ ਕੀਤਾ ਜਾਵੇਗਾ। ਇਹ ਵੀ ਕਿਹਾ ਕਿ ਉਹ ਪ੍ਰੀਖਿਆ ਦੇ ਨਤੀਜਿਆਂ ਅਤੇ ਹੋਰ ਕਿਸੇ ਵੀ ਜਾਣਕਾਰੀ ਲਈ ਸੀਬੀਐਸਈ ਦੀ ਅਧਿਕਾਰਤ ਵੈਬਸਾਈਟ ਨੂੰ ਚੈੱਕ ਕਰਦੇ ਰਹਿਣ।