ਨਵੀਂ ਦਿੱਲੀ: ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਧਰਨਾ ਅੱਜ ਖਤਮ ਹੋ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਨੇ ਇਸ ਦਿਨ ਨੂੰ 'ਵਿਜੇ ਦਿਵਸ' (Farmers Vijay Diwas celebration) ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ, ਜਿਸ ਤੋਂ ਬਾਅਦ ਸਾਰੇ ਪ੍ਰਦਰਸ਼ਨਕਾਰੀ ਕਿਸਾਨ ਆਪਣੇ ਘਰਾਂ ਨੂੰ ਪਰਤ ਰਹੇ ਹਨ।
ਇਸ 'ਚ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਕਿਸਾਨਾਂ ਦੇ ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ਪਹੁੰਚਣ 'ਤੇ ਖੁਸ਼ੀ 'ਚ ਜਹਾਜ਼ ਰਾਹੀ ਫੁੱਲਾਂ ਦੀ ਵਰਖਾ ਕੀਤੀ ਗਈ। ਜਿਸ ਵਲੋਂ ਇਹ ਜਹਾਜ਼ ਰਾਹੀ ਇਹ ਫੁੱਲਾਂ ਦੀ ਵਰਖਾ ਕੀਤੀ ਗਈ, ਉਹ ਭਾਰਤ ਦਾ ਰਹਿਣਾ ਵਾਲਾ ਨਹੀਂ ਸੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੰਦੋਲਨ ਦੇ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਸ਼ਹੀਦਾਂ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇਗੀ। ਮੇਰੀ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਦੇ ਲਈ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੱਤਾ ਗਿਆ ਹੈ।
ਘਰ ਪਰਤਣ ਤੋਂ ਪਹਿਲਾਂ ਕਿਸਾਨਾਂ ਦਾ ਫ਼ਤਹਿ ਮਾਰਚ
ਘਰ ਪਰਤਣ ਤੋਂ ਪਹਿਲਾਂ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਜਿੱਤ ਦਾ ਜਸ਼ਨ (FARMERS FATEH MARCH BEFORE VACATING SINGHU BORDER) ਮਨਾਇਆ ਗਿਆ। ਕਿਸਾਨਾਂ ਨੇ ਢੋਲ ਅਤੇ ਡੀਜੇ ਦੇ ਗੀਤਾਂ 'ਤੇ ਨੱਚ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਹੁਣ ਕਿਸਾਨ ਆਪਣੇ ਘਰਾਂ ਨੂੰ ਜਾ ਰਹੇ ਹਨ। ਇਸ 380 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਆਪਣੇ ਸਾਲ-ਲੰਬੇ ਪ੍ਰਦਰਸ਼ਨ ਨੂੰ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ, ਘਰ ਵਾਪਸ ਜਾਣ ਲਈ ਥਾਂ ਖਾਲੀ ਕਰਨ ਤੋਂ ਪਹਿਲਾਂ ਸਿੰਘੂ ਸਰਹੱਦ 'ਤੇ 'ਭਜਨ' ਗਾਏ।
ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਤੋਂ ਕਿਸਾਨ ਆਪਣੇ ਆਪਣੇ ਘਰ ਜਾ ਰਹੇ ਹਨ ਪਰ ਅਸੀਂ 15 ਦਸੰਬਰ ਨੂੰ ਘਰ ਜਾਣਗੇ ਕਿਉਂਕਿ ਦੇਸ਼ ਚ ਹਜ਼ਾਰ ਦੀ ਗਿਣਤੀ ਚ ਧਰਨੇ ਚਲ ਰਹੇ ਹਨ, ਪਹਿਲਾਂ ਉਨ੍ਹਾਂ ਨੂੰ ਸਮਾਪਤ ਕਰਾਂਵਾਗੇ ਅਤੇ ਉਨ੍ਹਾਂ ਨੂੰ ਘਰ ਭੇਜਾਂਗੇ।