ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਅੱਜ 40ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਸੱਤਵੇਂ ਗੇੜ ਦੀ ਬੈਠਕ ਹੈ।
ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਕਿਸਾਨ ਨਹੀਂ ਕਰਨਗੇ ਘਰ ਵਾਪਸੀ
ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਤੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਤੇ ਕਿਸਾਨਾਂ ਦੋਹਾਂ ਨੂੰ ਹੀ ਪਿੱਛੇ ਹਟਣਾ ਪਏਗਾ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਲੈ ਲਵੇ ਅਤੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਚਲੇ ਜਾਣਗੇ। ਉਨ੍ਹਾਂ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਖੇਤੀ ਕਾਨੂੰਨ ਸਬੰਧੀ ਮੁੱਦੇ ਨੂੰ ਕਿਸਾਨਾਂ ਨੇ ਦਿਲ ਨਾ ਲਾ ਲਿਆ ਹੈ। ਇਸ ਲਈ ਪ੍ਰਦਰਸ਼ਨ ਦੌਰਾਨ ਇੱਕ ਕਿਸਾਨ ਨੇ ਦਿੱਲੀ-ਯੂਪੀ ਬਾਰਡਰ 'ਤੇ ਖ਼ੁਦਕੁਸ਼ੀ ਵੀ ਕਰ ਲਈ ਸੀ। ਉਨ੍ਹਾਂ ਕਿਹਾ ਕਿ ਬਿਨਾਂ ਖੇਤੀ ਕਾਨੂੰਨ ਰੱਦ ਕਰਵਾਏ ਕਿਸਾਨ ਕਿਸੇ ਵੀ ਹਾਲ 'ਚ ਵਾਪਸ ਨਹੀਂ ਮੁੜਨਗੇ।