ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਇੱਕ ਵਾਰ ਫੇਰ ਯੂਟਿਊਬ ਉੱਤੇ ਚੈੱਨਲਾਂ ਉੱਪਰ ਵੱਡੀ ਕਾਰਵਾਈ ਕੀਤੀ ਗਈ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸਬੰਧਾਂ ਅਤੇ ਜਨਤਕ ਵਿਵਸਥਾ ਨਾਲ ਸਬੰਧਤ ਕੂੜ-ਪ੍ਰਚਾਰ ਕਰਨ ਲਈ 16 ਯੂਟਿਊਬ ਨਿਊਜ਼ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇੰਨ੍ਹਾਂ ਬੰਦ ਕੀਤੇ ਚੈੱਨਲਾਂ ਵਿੱਚੋਂ 10 ਭਾਰਤੀ ਅਤੇ 6 ਪਾਕਿਸਤਾਨ ਆਧਾਰਿਤ ਯੂਟਿਊਬ ਚੈੱਨਲ ਹਨ। ਉਨ੍ਹਾਂ ਨੂੰ ਆਈਟੀ ਨਿਯਮ, 2021 ਦੇ ਤਹਿਤ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ।
ਇੰਨ੍ਹਾਂ ਚੈੱਨਲਾਂ ਤੇ ਕਾਰਵਾਈ ਨੂੰ ਲੈਕੇ ਮੰਤਰਾਲੇ ਦਾ ਕਹਿਣਾ ਹੈ ਕਿ ਇਹ ਸਾਰੇ ਯੂਟਿਊਬ ਚੈਨਲ ਭਾਰਤ ਵਿੱਚ ਦਹਿਸ਼ਤ ਪੈਦਾ ਕਰਨ ਲਈ ਗੈਰ-ਪ੍ਰਮਾਣਿਤ ਜਾਣਕਾਰੀ ਫੈਲਾਅ ਰਹੇ ਸਨ ਜਿਸਦੇ ਚੱਲਦੇ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬੰਦ ਕੀਤੇ ਗਏ ਚੈੱਨਲਾਂ 68 ਕਰੋੜ ਤੋਂ ਵੱਧ ਦਰਸ਼ਕ ਸਨ।