ਚੰਡੀਗੜ੍ਹ:ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਮੇਘਾਲਿਆ ਸਰਕਾਰ (Government of Meghalaya) ਵੱਲੋਂ ਸ਼ਿਲਾਂਗ ਵਸਦੇ ਸਿੱਖਾਂ (Sikhs living in Shillong) ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ। ਜਿੱਥੇ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕੀਤਾ ਸੀ ਉਥੇ ਹੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਹੁਣ ਟਵੀਟ ਕਰਕੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਭੂ ਮਾਫੀਆ ਦੇ ਦਬਾਅ ਹੇਠ ਲੰਬੇ ਸਮੇਂ ਤੋ ਵਸਦੇ ਸਿੱਖਾਂ ਨੂੰ ਉਜਾੜਨਾ ਬਹੁਤ ਹੀ ਨਿੰਦਣਯੋਗ ਘਟਨਾ ਹੈ। ਮੈਂ ਇਸ ਮੁੱਦੇ ਦੇ ਸਬੰਧ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ (Conrad Sangma) ਨੂੰ ਚਿੱਠੀ ਲਿੱਖ ਕੇ ਰੋਸ ਜ਼ਾਹਿਰ ਕਰਾਂਗਾ।’
ਇਹ ਵੀ ਪੜੋ: ਜੰਮੂ -ਕਸ਼ਮੀਰ: ਵੱਖ-ਵੱਖ ਮੁੱਠਭੇੜਾਂ ‘ਚ 2 ਅੱਤਵਾਦੀ ਢੇਰ
ਜ਼ਿਕਰਯੋਗ ਹੈ ਕਿ ਦੋ ਵਰ੍ਹੇ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੀ ਅਗਵਾਈ ਵਿੱਚ ਪੰਜਾਬ ਸਰਕਾਰ (Government of Punjab) ਦੇ ਵਫਦ ਵੱਲੋਂ ਸ਼ਿਲਾਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੇ ਉਜਾੜੇ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।
ਉਥੇ ਹੀ ਇਸ ਮਾਮਲੇ ਵਿੱਚ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ (Former Union Minister) ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਵੀ ਟਵੀਟ ਕਰ ਰੋਸ ਜਾਹਿਰ ਕੀਤਾ ਹੈ। ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਸ਼ਿਲਾਂਗ ਦੇ ਪੰਜਾਬੀ ਲੇਨ ਵਿੱਚ 350 ਸਿੱਖ ਪਰਿਵਾਰਾਂ ਨੂੰ ਮੇਘਾਲਿਆ ਸਰਕਾਰ (Government of Meghalaya) ਵੱਲੋਂ ਬੇਦਖ਼ਲ ਕੀਤਾ ਜਾ ਰਿਹਾ ਹੈ, ਹਾਲਾਂਕਿ 2019 ਦੇ ਹਾਈ ਕੋਰਟ ਦੇ ਫੈਸਲੇ ਨੇ ਯਥਾਰਥ ਦੀ ਪ੍ਰਵਾਨਗੀ ਦਿੱਤੀ ਹੈ। ਮੈਂ ਤਾਕੀਦ ਕਰਦੀ ਹਾਂ ਭਾਰਤ ਦਾ ਐਚਐਮਓ ਇਸ ਮਾਮਲੇ ਵਿੱਚ ਦਖਲ ਦੇਵੇ ਅਤੇ ਉਨ੍ਹਾਂ ਲੋਕਾਂ ਨੂੰ ਜ਼ਬਰਦਸਤੀ ਕੱਢਣ ਤੋਂ ਰੋਕਿਆ ਜਾਵੇ ਜੋ 200 ਸਾਲਾਂ ਤੋਂ ਵੱਧ ਸਮੇਂ ਤੋਂ ਉਥੇ ਸ਼ਾਂਤੀ ਨਾਲ ਰਹਿ ਰਹੇ ਹਨ।
ਕੌਮੀ ਘੱਟ ਗਿਣਤੀ ਕਮਿਸ਼ਨ ਨੇ ਮੰਗਿਆ ਜਵਾਬ