ਨਵੀਂ ਦਿੱਲੀ:ਕੇਂਦਰ ਸਰਕਾਰ ਨੇ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਨੂੰ ਸੀਆਰਪੀਐਫ ਸੁਰੱਖਿਆ ਦੇ ਨਾਲ-ਨਾਲ Y ਸ਼੍ਰੇਣੀ ਦੀ ਸੁਰੱਖਿਆ ਦੇ ਦਿੱਤੀ ਹੈ। ਕੁਮਾਰ ਵਿਸ਼ਵਾਸ ਹੁਣ ਸੀਆਰਪੀਐਫ ਜਵਾਨਾਂ ਦੀ ਸੁਰੱਖਿਆ ਹੇਠ ਹੋਣਗੇ।
ਗ੍ਰਹਿ ਮੰਤਰਾਲੇ ਨੇ ਕੁਮਾਰ ਵਿਸ਼ਵਾਸ ਨੂੰ Y ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਵੱਡਾ ਫੈਸਲਾ ਲਿਆ ਹੈ। ਕੁਮਾਰ ਵਿਸ਼ਵਾਸ ਆਪਣੇ ਬਿਆਨਾਂ ਕਾਰਨ ਖਾਲਿਸਤਾਨ ਪੱਖੀ ਲੋਕਾਂ ਦੇ ਨਿਸ਼ਾਨੇ 'ਤੇ ਹਨ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕੁਮਾਰ ਵਿਸ਼ਵਾਸ ਦੀ ਜਾਨ ਨੂੰ ਖਤਰੇ ਦੇ ਖਦਸ਼ੇ ਕਾਰਨ ਉਨ੍ਹਾਂ ਨੂੰ ਇਹ ਸੁਰੱਖਿਆ ਦਿੱਤੀ ਗਈ ਹੈ।