ਚੰਡੀਗੜ੍ਹ: ਪੰਜਾਬ ਸਮੇਤ ਦੇਸ਼ ਭਰ ਵਿੱਚ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦੇ ਕਿਸਾਨਾਂ ਲਈ ਕੇਂਦਰ ਨੇ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਵੀ ਕੇਂਦਰ ਹੁਣ ਜਿਣਸਾਂ ਦੀ ਸਿੱਧੀ ਅਦਾਇਗੀ ਕਰੇਗਾ। ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨੇ ਇਸ ਫੈਸਲੇ ਬਾਰੇ ਟਵੀਟ ਕੀਤਾ ਹੈ।
ਸਿੱਧੀ ਅਦਾਇਗੀ ਦਾ ਲਾਭ ਠੇਕੇ 'ਤੇ ਖੇਤੀ ਕਰ ਰਹੇ ਕਿਸਾਨਾਂ ਨੂੰ ਵੀ ਹੋਵੇਗਾ: ਪਿਊਸ਼ ਗੋਇਲ
ਪੰਜਾਬ ਸਮੇਤ ਦੇਸ਼ ਭਰ ਵਿੱਚ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦੇ ਕਿਸਾਨਾਂ ਲਈ ਕੇਂਦਰ ਨੇ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਵੀ ਕੇਂਦਰ ਹੁਣ ਜਿਣਸਾਂ ਦੀ ਸਿੱਧੀ ਅਦਾਇਗੀ ਕਰੇਗਾ। ਕੇਂਦਰੀ ਖੁਰਾਕ ਮੰਤਰੀ ਪਿਉਸ਼ ਗੋਇਲ ਨੇ ਇਸ ਫੈਸਲੇ ਬਾਰੇ ਟਵੀਟ ਕੀਤਾ ਹੈ।
ਸਿੱਧੀ ਅਦਾਇਗੀ ਦਾ ਲਾਭ ਠੇਕੇ 'ਤੇ ਖੇਤੀ ਕਰਨ ਰਹੇ ਕਿਸਾਨਾਂ ਨੂੰ ਹੋਵੇਗਾ: ਪਿਉਸ਼ ਗੋਇਲ
ਉਨ੍ਹਾਂ ਕਿਹਾ ਕਿ ਜਿਣਸ ਦੀ ਕੀਮਤ ਦੀ ਸਿੱਧੀ ਬੈਂਕ ਖਾਤਿਆਂ ਵਿੱਚ ਅਦਾਇਗੀ ਦਾ ਲਾਭ ਉਨ੍ਹਾਂ ਕਿਸਾਨਾਂ ਨੂੰ ਵੀ ਮਿਲੇਗਾ ਜੋ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦੇ ਹਨ। ਸਿਸਟਮ ਵਿੱਚ ਪਾਰਦਰਸ਼ਤ ਆਉਣ ਨਾਲ ਉਹ ਕਿਸੇ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ ਅਤੇ ਇਨ੍ਹਾਂ ਕਿਸਾਨਾਂ ਨੂੰ ਵੀ ਜਿਣਸ ਦੀ ਪੂਰੀ ਕੀਮਤ ਮਿਲੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੁੱਲ ਖੇਤੀਬਾੜੀ ਵਿਚੋਂ 40 ਫੀਸਦੀ ਦੇ ਕਰੀਬ ਜ਼ਮੀਨਾਂ ਠੇਕੇ ’ਤੇ ਲੈ ਕੇ ਕਾਸ਼ਤ ਕੀਤੀ ਜਾਂਦੀ ਹੈ। ਇਨ੍ਹਾਂ ਜ਼ਮੀਨਾਂ ਵਿੱਚੋਂ ਬਹੁਤਿਆਂ ਦੇ ਮਾਲਕ ਵਿਦੇਸ਼ਾਂ ਵਿੱਚ ਵਸਦੇ ਐਨਆਰਆਈ ਹਨ ਜੋ ਆਪਣੀਆਂ ਜ਼ਮੀਨਾਂ ਠੇਕੇ ’ਤੇ ਦਿੰਦੇ ਹਨ।
Last Updated : Apr 13, 2021, 11:32 AM IST