ਸ਼੍ਰੀਹਰੀਕੋਟਾ (ਆਂਧਰਾ ਪ੍ਰਦੇਸ਼) :ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਮੁਖੀ ਐੱਸ ਸੋਮਨਾਥ ਨੇ ਸ਼ਨੀਵਾਰ ਨੂੰ ਕਿਹਾ ਕਿ ਚੰਦਰਮਾ 'ਤੇ ਭੇਜੇ ਗਏ ਚੰਦਰਯਾਨ-3 ਦਾ ਰੋਵਰ ਅਤੇ ਲੈਂਡਰ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਕਿਉਂਕਿ ਚੰਦਰਮਾ 'ਤੇ ਹੁਣ ਰਾਤ ਹੋ ਜਾਵੇਗੀ, ਇਸ ਲਈ ਇਨ੍ਹਾਂ ਨੂੰ ਹੁਣ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਸੋਮਨਾਥ ਨੇ ਕਿਹਾ ਕਿ ਲੈਂਡਰ 'ਵਿਕਰਮ' ਅਤੇ ਰੋਵਰ 'ਪ੍ਰਗਿਆਨ' (chandrayaan 3 information) ਅਜੇ ਵੀ ਕੰਮ ਕਰ ਰਹੇ ਹਨ ਅਤੇ 'ਸਾਡੀ ਟੀਮ ਹੁਣ ਵਿਗਿਆਨਕ ਉਪਕਰਨਾਂ ਨਾਲ ਬਹੁਤ ਜਿਆਦਾ ਕੰਮ ਕਰ ਰਹੀ ਹੈ।'
ਉਨ੍ਹਾਂ ਕਿਹਾ, ''ਚੰਗੀ ਖ਼ਬਰ ਇਹ ਹੈ ਕਿ ਰੋਵਰ ਲੈਂਡਰ ਤੋਂ ਘੱਟੋ-ਘੱਟ 100 ਮੀਟਰ ਦੀ ਦੂਰੀ 'ਤੇ ਹੈ ਅਤੇ ਅਸੀਂ ਆਉਣ ਵਾਲੇ ਦੋ-ਦੋ ਦਿਨਾਂ ਵਿਚ ਇਸ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੇ ਹਾਂ ਕਿਉਂਕਿ ਹੁਣ ਚੰਦਰਮਾਂ ਤੇ ਹੁਣ ਰਾਤ (ਚੰਦਰਮਾ 'ਤੇ) ਹੋਣ ਵਾਲੀ ਹੈ। (Rover 100 meters away from the lander)