ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਚੰਦਰਯਾਨ-3 ਦੇ ਸਫਲ ਲਾਂਚ ਤੋਂ ਬਾਅਦ ਕਿਹਾ ਕਿ ਇਹ ਭਾਰਤ ਦੀ ਪੁਲਾੜ ਯਾਤਰਾ ਦਾ ਇਕ ਨਵਾਂ ਅਧਿਆਏ ਹੈ। ਉਨ੍ਹਾਂ ਇਸ ਪ੍ਰਾਪਤੀ ਨੂੰ ਵਿਗਿਆਨੀਆਂ ਦੇ ਅਣਥੱਕ ਸਮਰਪਣ ਦਾ ਸਬੂਤ ਦੱਸਿਆ। ਮੋਦੀ ਨੇ ਪੁਲਾੜ ਯਾਨ ਦੀ ਲਾਂਚਿੰਗ ਤੋਂ ਤੁਰੰਤ ਬਾਅਦ ਇੱਕ ਟਵੀਟ ਕੀਤਾ ਤੇ ਲਿਖਿਆ ਕਿ 'ਚੰਦਰਯਾਨ-3 ਨੇ ਭਾਰਤ ਦੀ ਪੁਲਾੜ ਯਾਤਰਾ ਵਿੱਚ ਇੱਕ ਨਵਾਂ ਅਧਿਆਏ ਲਿਖਿਆ ਹੈ। ਇਹ ਹਰ ਭਾਰਤੀ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਉੱਚਾ ਚੁੱਕਦਾ ਹੈ। ਇਹ ਮਹੱਤਵਪੂਰਨ ਪ੍ਰਾਪਤੀ ਸਾਡੇ ਵਿਗਿਆਨੀਆਂ ਦੇ ਅਣਥੱਕ ਸਮਰਪਣ ਦਾ ਪ੍ਰਮਾਣ ਹੈ। ਮੈਂ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕਰਦਾ ਹਾਂ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਚੰਦਰਯਾਨ-3 ਦੇ ਲਾਂਚ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ 14 ਜੁਲਾਈ, 2023 ਭਾਰਤੀ ਪੁਲਾੜ ਦੇ ਖੇਤਰ ਵਿੱਚ ਹਮੇਸ਼ਾ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਅਤੇ ਰਾਸ਼ਟਰ ਦੀਆਂ ਉਮੀਦਾਂ ਅਤੇ ਸੁਪਨਿਆਂ ਨੂੰ ਅੱਗੇ ਵਧਾਏਗਾ। ਚੰਦਰਯਾਨ-3 ਨੂੰ ਸ਼ੁੱਕਰਵਾਰ ਦੁਪਹਿਰ 2.35 ਵਜੇ ਲਾਂਚ ਕੀਤਾ ਗਿਆ। ਚੰਦਰਯਾਨ-3 ਨੂੰ ਲੈ ਕੇ ਜਾਣ ਵਾਲੇ 642 ਟਨ, 43.5 ਮੀਟਰ ਉੱਚੇ ਰਾਕੇਟ LVM-3 ਨੂੰ ਸ਼੍ਰੀਹਰੀਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਕੀਤਾ ਗਿਆ ਸੀ।
ਪੁਲਾੜ ਸੰਸਾਰ ਦਾ ਨਵਾਂ ਅਧਿਆਏ :ਮੋਦੀ ਨੇ ਟਵੀਟ ਲਿਖਦਿਆਂ ਕਿਹਾ ਕਿ 'ਚੰਦਰਯਾਨ-3 ਮਿਸ਼ਨ ਲਈ ਸ਼ੁੱਭਕਾਮਨਾਵਾਂ! ਮੈਂ ਤੁਹਾਨੂੰ ਸਾਰਿਆਂ ਨੂੰ ਇਸ ਮਿਸ਼ਨ ਅਤੇ ਪੁਲਾੜ, ਵਿਗਿਆਨ ਅਤੇ ਨਵੀਨਤਾ ਵਿੱਚ ਦੇਸ਼ ਦੀ ਤਰੱਕੀ ਬਾਰੇ ਹੋਰ ਜਾਣਨ ਦੀ ਬੇਨਤੀ ਕਰਦਾ ਹਾਂ। ਇਸ ਨਾਲ ਤੁਹਾਨੂੰ ਸਾਰਿਆਂ ਨੂੰ ਬਹੁਤ ਮਾਣ ਮਹਿਸੂਸ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਦਰਯਾਨ-2 ਦੇ ਪ੍ਰਮੁੱਖ ਵਿਗਿਆਨਕ ਨਤੀਜਿਆਂ ਵਿੱਚ ਚੰਦਰ ਸੋਡੀਅਮ ਲਈ ਪਹਿਲਾ ਗਲੋਬਲ ਮੈਪ, ਕ੍ਰੇਟਰ ਦੇ ਆਕਾਰ ਦੀ ਵੰਡ ਬਾਰੇ ਉੱਨਤ ਜਾਣਕਾਰੀ, ਆਈਆਈਆਰਐਸ ਯੰਤਰ ਨਾਲ ਚੰਦਰਮਾ ਦੀ ਸਤ੍ਹਾ 'ਤੇ ਪਾਣੀ ਦੀ ਬਰਫ਼ ਦੀ ਸਪੱਸ਼ਟ ਖੋਜ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਹ ਮਿਸ਼ਨ 50 ਦੇ ਕਰੀਬ ਪ੍ਰਕਾਸ਼ਨਾਂ ਵਿੱਚ ਛਪਿਆ ਹੈ।