ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਦਿੱਲੀ ਦੌਰੇ ’ਤੇ ਹਨ ਇਸ ਦੌਰਾਨ ਜਿੱਥੇ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ ਉਥੇ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀ ਝੋਨੇ ਦੀ ਖਰੀਦ ਸਬੰਧੀ ਸ਼ਾਮ 4 ਵਜੇ ਮੁਲਾਕਾਤ ਕਰਨਗੇ।
ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਝੋਨੇ ਦੀ ਖਰੀਦ ਸਬੰਧੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਵੀ ਕਰਨਗੇ। ਉਥੇ ਹੀ ਬੀਤੇ ਦਿਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਮੰਗ ਕੀਤੀ ਸੀ ਕਿ ਪੰਜਾਬ ਲਈ ਸਾਉਣੀ ਮੰਡੀਕਰਨ ਸੀਜਨ 2021-22 ਵਾਸਤੇ ਝੋਨੇ ਦੀ ਖਰੀਦ ਮੁਲਤਵੀ ਕਰਨ ਬਾਰੇ ਪ੍ਰਧਾਨ ਮੰਤਰੀ (Prime Minister) ਦੇ ਨਿੱਜੀ ਦਖਲ ਦੇਣ ਤੇ ਕਿਹਾ ਸੀ ਕਿ ਨਰੇਂਦਰ ਮੋਦੀ ਕੇਂਦਰੀ ਮੰਤਰਾਲੇ ਨੂੰ ਆਪਣਾ ਪੱਤਰ ਤੁਰੰਤ ਵਾਪਸ ਲੈਣ ਦੀ ਸਲਾਹ ਦੇ ਕੇ ਸੂਬੇ ਨੂੰ ਝੋਨੇ ਦੀ ਖਰੀਦ (Procurement of paddy) 11 ਅਕਤੂਬਰ ਦੀ ਬਜਾਏ 1 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇਣ।
ਹਾਈਕਮਾਨ ਨਾਲ ਹੋਵੇਗੀ ਮੁਲਾਕਾਤ
ਉਥੇ ਹੀ ਪੰਜਾਬ ਵਿੱਚ ਬੇਸ਼ੱਕ ਮੁੱਖ ਮੰਤਰੀ ਸਮੇਤ ਨਵੇਂ ਮੰਤਰੀ ਮੰਤਰੀ ਦਾ ਵਿਸਥਾਰ ਹੋ ਚੁੱਕਾ ਹੈ, ਪਰ ਪੰਜਾਬ ਕਾਂਗਰਸ ਵਿਚਾਲੇ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਹੈ ਰਿਹਾ ਹੈ, ਜਿਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ’ਤੇ ਸਵਾਲ ਖੜ੍ਹੇ ਹੋ ਰਹੇ ਸਨ, ਜਿਸ ਤੋਂ ਮਗਰੋਂ ਮੁੱਖ ਮੰਤਰੀ ਸਮੇਤ ਮੁੜ ਤੋਂ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ, ਪਰ ਅਜੇ ਵੀ ਨਾਰਾਜ਼ਗੀਆਂ ਦਾ ਦੌਰ ਜਾਰੀ ਹੈ। ਇਸੇ ਵਿਚਾਲੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦਿੱਲੀ ਜਾਣਗੇ, ਜਿਥੇ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ।