ਪੰਜਾਬ

punjab

ETV Bharat / bharat

ਗੋਕੁਲਪੁਰੀ ਅੱਗ ਪੀੜਤਾਂ ਲਈ ਕੇਜਰੀਵਾਲ ਨੇ ਕੀਤਾ ਮੁਆਵਜ਼ੇ ਦਾ ਐਲਾਨ

ਦਿੱਲੀ ਦੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ ਵਿੱਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗ ਗਈ। ਇਸ ਭਿਆਨਕ ਅੱਗ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਦਦ ਦਾ ਭਰੋਸਾ ਦਿੱਤਾ।

ਗੋਪਾਲਪੁਰ ਅਗਨੀ ਕਾਂਡ ਲਈ ਕੇਜਰੀਵਾਲ
ਗੋਪਾਲਪੁਰ ਅਗਨੀ ਕਾਂਡ ਲਈ ਕੇਜਰੀਵਾਲ

By

Published : Mar 12, 2022, 6:03 PM IST

Updated : Mar 12, 2022, 10:37 PM IST

ਨਵੀਂ ਦਿੱਲੀ: ਗੋਕੁਲਪੁਰੀ ਦੀਆਂ ਝੁੱਗੀਆਂ ਵਿੱਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ, ਉਨ੍ਹਾਂ ਕਿਹਾ ਕਿ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ।

ਗੋਪਾਲਪੁਰ ਅਗਨੀ ਕਾਂਡ ਲਈ ਕੇਜਰੀਵਾਲ ਨੇ ਕੀਤਾ ਮੁਆਵਜ਼ੇ ਦਾ ਐਲਾਨ
ਮੁੱਖ ਮੰਤਰੀ ਅਨੁਸਾਰ ਇਸ ਘਟਨਾ ਵਿੱਚ ਜਾਨ ਗੁਆਉਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਮਰਨ ਵਾਲੇ ਛੋਟੇ ਬੱਚਿਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਜਿਨ੍ਹਾਂ ਦੀਆਂ ਝੌਂਪੜੀਆਂ ਸੜ ਗਈਆਂ ਹਨ, ਉਨ੍ਹਾਂ ਨੂੰ 25 ਹਜ਼ਾਰ ਰੁਪਏ ਦਿੱਤੇ ਜਾਣਗੇ।
ਕੇਜਰੀਵਾਲ

ਇਹ ਵੀ ਪੜ੍ਹੋ:ਗੋਕੁਲਪੁਰੀ ਅਗਨੀ ਕਾਂਡ 'ਤੇ ਪੀਐਮ ਮੋਦੀ ਨੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਆਵਜ਼ਾ ਇੱਕ-ਦੋ ਦਿਨ੍ਹਾਂ ਵਿੱਚ ਪੀੜਤਾਂ ਨੂੰ ਦੇ ਦਿੱਤਾ ਜਾਵੇਗਾ। ਦੱਸ ਦੇਈਏ ਕਿ ਉੱਤਰ ਪੂਰਬੀ ਦਿੱਲੀ ਦੇ ਗੋਕੁਲਪੁਰ ਪਿੰਡ ਵਿੱਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਸੀ। ਪੀੜਤ ਪਰਿਵਾਰਾਂ ਨੂੰ ਮਿਲਣ ਲਈ ਲੋਕ ਨੁਮਾਇੰਦੇ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ:ਦਿੱਲੀ ’ਚ ਅੱਗ ਦਾ ਤਾਂਡਵ, 7 ਦੀ ਮੌਤ

Last Updated : Mar 12, 2022, 10:37 PM IST

ABOUT THE AUTHOR

...view details