ਪੰਜਾਬ

punjab

ETV Bharat / bharat

CM Mann Will Meet Amit Shah: ਮੁੱਖ ਮੰਤਰੀ ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੀਟਿੰਗ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੀਟਿੰਗ ਹੋਣ ਜਾ ਰਹੀ ਹੈ। ਦੁਪਹਿਰ ਨੂੰ ਹੋਣ ਵਾਲੀ ਇਸ ਮੀਟਿੰਗ 'ਚ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਬਜਟ ਸੈਸ਼ਨ ਨੂੰ ਲੈ ਕੇ ਗੱਲਬਾਤ ਹੋ ਸਕਦੀ ਹੈ। ਇਸ ਦੇ ਨਾਲ ਹੀ, ਅੰਮ੍ਰਿਤਪਾਲ ਨੂੰ ਲੈ ਕੇ ਵੀ ਅਹਿਮ ਚਰਚਾ ਰਹੇਗੀ।

Chief Minister Bhagwant Mann will meet with Home Minister Amit Shah
CM Mann meet Amit Shah Meet: ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਵੇਗੀ ਮੀਟਿੰਗ

By

Published : Mar 2, 2023, 10:08 AM IST

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਅਦ ਦੁਪਹਿਰ 3:30 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕਰਨਗੇ। ਸੂਤਰਾਂ ਮੁਤਾਬਕ ਇਸ ਬੈਠਕ 'ਚ ਕਈ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਕਿਆਸ ਇਹ ਵੀ ਲਾਏ ਜਾ ਰਹੇ ਹਨ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਸ ਉੱਤੇ ਵੀ ਚਰਚਾ ਕੀਤੀ ਜਾ ਸਕਦੀ ਹੈ, ਕਿਉਂਕਿ ਪੰਜਾਬ ਦੇ ਅਜਨਾਲਾ ਵਿੱਚ ਜੋ ਹਲਾਤ ਬਣੇ ਸਨ, ਉਨ੍ਹਾਂ ਦੇ ਅਧਾਰ 'ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਜ਼ਿੰਮੇਵਾਰੀ ਵੀ ਖਾਲਸਾ ਵਹੀਰ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਸਵਾਲ ਦੇ ਘੇਰੇ ਵਿੱਚ ਲਿਆ ਹੈ।

ਅਜਨਾਲਾ ਕਾਂਡ ਤੋਂ ਬਾਅਦ ਪਹਿਲੀ ਮੁਲਾਕਾਤ: ਦੱਸ ਦੇਈਏ ਕਿ ਅਜਨਾਲਾ ‘ਚ ਥਾਣੇ ‘ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਜਾ ਰਹੇ ਹਨ। ਸੂਤਰਾਂ ਅਨੁਸਾਰ ਇਸ ਮੀਟਿੰਗ 'ਚ ਅਜਨਾਲਾ ਕਾਂਡ 'ਤੇ ਵੀ ਚਰਚਾ ਹੋ ਸਕਦੀ ਹੈ, ਕਿਉਂਕਿ ਕੇਂਦਰ ਸਰਕਾਰ ਇਸ ਪੂਰੀ ਘਟਨਾ 'ਤੇ ਨਜ਼ਰ ਰੱਖ ਰਹੀ ਹੈ ਅਤੇ ਕੇਂਦਰ ਸਰਕਾਰ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਵੀ ਮੰਗੀ ਹੈ।




ਅਜਨਾਲਾ ਥਾਣੇ 'ਤੇ ਹਮਲਾ: ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ, ਇਸ ਹਮਲੇ ਦੌਰਾਨ ਕਈ ਪੁਲਸ ਮੁਲਾਜ਼ਮ ਜ਼ਖਮੀ ਵੀ ਹੋਏ ਸਨ। ਦੱਸ ਦੇਈਏ ਕਿ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਲਵਪ੍ਰੀਤ ਸਿੰਘ ਉਰਫ ਤੂਫਾਨ ਦੀ ਰਿਹਾਈ ਨੂੰ ਲੈ ਕੇ ਅਜਨਾਲਾ ਥਾਣੇ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ, ਜੋ ਹਿੰਸਕ ਹੋ ਗਿਆ। ਇਸ ਤੋਂ ਬਾਅਦ ਪੁਲਿਸ ਦਾ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਨਾਲ ਸਮਝੌਤਾ ਹੋ ਗਿਆ ਅਤੇ ਪੁਲਿਸ ਲਵਪ੍ਰੀਤ ਤੂਫ਼ਾਨ ਨੂੰ ਛੱਡਣ ਲਈ ਰਾਜ਼ੀ ਹੋ ਗਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਕਾਫੀ ਤਿੱਖਾ ਬਿਆਨ ਦਿੱਤਾ ਸੀ, ਜਿਸ ਕਾਰਨ ਹਰ ਪਾਸਿਓਂ ਵਿਰੋਧ ਹੋ ਰਿਹਾ ਸੀ ਅਤੇ ਉਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ :E-tendering case: ਸਰਪੰਚਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਮੁੱਖ ਮੰਤਰੀ ਦੇ OSD ਨਾਲ ਹੋਈ ਗੱਲਬਾਤ ਬੇਸਿੱਟਾ

ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਵਿਵਾਦ: ਜਿਸ ਤਰੀਕੇ ਨਾਲ ਦਰਾਮਦ ਏਜੰਸੀਆਂ ਅੰਮ੍ਰਿਤਪਾਲ ਤੱਕ ਪਹੁੰਚ ਰਹੀਆਂ ਹਨ ਅਤੇ ਪੰਜਾਬ ਅਤੇ ਕੇਂਦਰੀ ਏਜੰਸੀਆਂ ਲਈ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਨਾਲ ਗ੍ਰਹਿ ਮੰਤਰਾਲੇ ਨੇ ਵੀ ਅੰਮ੍ਰਿਤਪਾਲ ਬਾਰੇ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਬਾਰੇ ਵੀ ਚਰਚਾ ਹੋ ਸਕਦੀ ਹੈ।ਸਰਹੱਦ ਪਾਰ ਤੋਂ ਪੰਜਾਬ ਵਿੱਚ ਲਗਾਤਾਰ ਡਰੋਨ ਮਿਲਣ ਦੇ ਮਾਮਲੇ ਸਾਹਮਣੇ ਆਉਣ ਕਾਰਨ ਕੇਂਦਰ ਵੀ ਪੰਜਾਬ ਪ੍ਰਤੀ ਚਿੰਤਤ ਹੈ। ਉਕਤ ਜਾਣਕਾਰੀ ਅਨੁਸਾਰ ਇਸ ਸਮੇਂ ਦੌਰਾਨ ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਇਸ ਤਰ੍ਹਾਂ ਦਾ ਵਿਵਾਦ ਚੱਲ ਰਿਹਾ ਹੈ ਜਾਂ ਫਿਰ ਹੋਏ ਵਿਵਾਦ ਨੂੰ ਲੈ ਕੇ ਕੋਈ ਚਰਚਾ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ 3 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਹੋਵੇਗਾ ਜਿਸ ਨੂੰ ਕਿ ਸੁਪਰੀਮ ਕੋਰਟ ਨੇ ਮਨਜ਼ੂਰੀ ਦਿੱਤੀ ਹੈ। ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ।

ABOUT THE AUTHOR

...view details