ਚੰਡੀਗੜ੍ਹ:ਤਾਮਿਲਨਾਡੂ ਦੇ ਨੀਲਗਿਰੀ ’ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਕੈਪਟਨ ਵਰੁਣ ਸਿੰਘ ਦਾ ਵੀ ਦੇਹਾਂਤ ਹੋ ਗਿਆ ਹੈ। ਜਿਨ੍ਹਾਂ ਦਾ ਬੈਂਗਲੁਰੂ ਦੇ ਕਮਾਂਡ ਹਸਪਤਾਲ ਵਿੱਚ ਇਲਾਜ ਚਲ ਰਿਹਾ ਸੀ।
ਇਸ ਹਾਦਸੇ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ 11 ਹੋਰ ਫ਼ੌਜੀ ਜਵਾਨ ਸ਼ਹੀਦ ਹੋ ਗਏ ਸੀ। ਵਰੁਣ ਸਿੰਘ ਦਾ ਬੈਂਗਲੁਰੂ ਦੇ ਮਿਲਟਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਗਰੁੱਪ ਕੈਪਟਨ ਸਿੰਘ ਨੂੰ ਤਾਮਿਲਨਾਡੂ ਦੇ ਵੈਲਿੰਗਟਨ ਤੋਂ ਬੈਂਗਲੁਰੂ ਦੇ ਕਮਾਂਡ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। 8 ਦਸੰਬਰ ਨੂੰ ਹੋਏ ਹਾਦਸੇ ਤੋਂ ਬਾਅਦ, ਗਰੁੱਪ ਕੈਪਟਨ ਨੂੰ ਗੰਭੀਰ ਰੂਪ ਵਿੱਚ ਝੁਲਸਣ ਕਾਰਨ ਵੈਲਿੰਗਟਨ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਹ ਜਾਣ ਕੇ ਦੁੱਖ ਹੋਇਆ ਕਿ ਗਰੁੱਪ ਕੈਪਟਨ ਵਰੁਣ ਸਿੰਘ ਨੇ ਜ਼ਿੰਦਗੀ ਦੀ ਬਹਾਦਰੀ ਨਾਲ ਲੜਨ ਤੋਂ ਬਾਅਦ ਆਖਰੀ ਸਾਹ ਲਿਆ। ਹੈਲੀਕਾਪਟਰ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਣ ਦੇ ਬਾਵਜੂਦ, ਉਨ੍ਹਾਂ ਨੇ ਬਹਾਦਰੀ ਅਤੇ ਅਦੁੱਤੀ ਸਾਹਸ ਦੀ ਸਿਪਾਹੀ ਭਾਵਨਾ ਦਾ ਪ੍ਰਦਰਸ਼ਨ ਕੀਤਾ। ਕੌਮ ਉਨ੍ਹਾਂ ਦੀ ਸ਼ੁਕਰਗੁਜ਼ਾਰ ਹੈ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਪਟਨ ਵਰੁਣ ਸਿੰਘ ਦੀ ਮੌਤ ’ਤੇ ਦੁੱਖ ਜਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਗਰੁੱਪ ਕੈਪਟਨ ਵਰੁਣ ਸਿੰਘ ਨੇ ਮਾਣ, ਬਹਾਦਰੀ ਅਤੇ ਪੂਰੀ ਪੇਸ਼ੇਵਰਤਾ ਨਾਲ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਦੀ ਦੇਸ਼ ਪ੍ਰਤੀ ਵਡਮੁੱਲੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਹਮਦਰਦੀ।