ਨਵੀਂ ਦਿੱਲੀ : ਭਾਰਤ ਸਰਕਾਰ ਨੇ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਗੁਜਰਾਤ, ਰਾਜਸਥਾਨ, ਛੱਤੀਸਗੜ੍ਹ, ਹਰਿਆਣਾ, ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਰਹਿੰਦੇ ਹਿੰਦੂ, ਸਿੱਖ, ਜੈਨੀ ਅਤੇ ਬੋਧੀ, ਗ਼ੈਰ-ਮੁਸਲਮਾਨਾਂ ਨੂੰ ਭਾਰਤੀ ਨਾਗਰਿਕਤਾ ਲਈ ਬਿਨੈ ਕਰਨ ਲਈ ਸੱਦਾ ਦਿੱਤਾ ਹੈ। ਜਿਸ ਨੂੰ ਲੈਕੇ ਨਾਲ ਈਟੀਵੀ ਭਾਰਤ ਦੀ ਟੀਮ ਦੱਖਣੀ ਦਿੱਲੀ ਦੀ ਸੰਜੇ ਕਲੋਨੀ ਵਿੱਚ ਰਹਿੰਦੇ ਹਿੰਦੂ ਸ਼ਰਨਾਰਥੀਆਂ ਤੱਕ ਪਹੁੰਚੀ ਅਤੇ ਉਨ੍ਹਾਂ ਨਾਲ ਇਸ ਬਾਰੇ ਗੱਲ ਕੀਤੀ।
ਮੋਦੀ ਸਰਕਾਰ ਦਾ ਕੀਤਾ ਧੰਨਵਾਦ
ਇਨ੍ਹਾਂ ਹਿੰਦੂ ਸ਼ਰਨਾਰਥੀਆਂ ਨੇ ਸਰਕਾਰ ਦੇ ਇਸ ਫੈਸਲੇ ‘ਤੇ ਖੁਸ਼ੀ ਜ਼ਾਹਰ ਕੀਤੀ ਅਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਨਾਗਰਿਕਤਾ ਮਿਲਣ ਨਾਲ ਉਨ੍ਹਾਂ ਉੱਤੇ ਲਟਕ ਰਹੀ ਇਸ ਮੁਸੀਬਤ ਦੀ ਤਲਵਾਰ ਹਟ ਜਾਵੇਗੀ। ਉਹ ਆਪਣਾ ਅੇ ਆਪਣੇ ਪਰਿਵਾਰ ਦਾ ਚੰਗੀ ਤਰ੍ਹਾਂ ਜੀਵਨ ਬਸਰ ਕਰ ਸਕਣਗੇ। ਹੁਣ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਬੱਚੇ ਚੰਗੀ ਤਰ੍ਹਾਂ ਪੜ੍ਹ ਲਿਖ ਪਾਉਣਗੇ ਅਤੇ ਨੌਕਰੀ ਕਰਨ ਦੇ ਯੋਗ ਹੋਣਗੇ।