ਨਵੀਂ ਦਿੱਲੀ:ਦੇਸ਼ ਦੀ ਸੁਪਰੀਮ ਕੋਰਟ ਨੇ ਅੱਜ ਧਾਰਾ 370 'ਤੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਰਾਸ਼ਟਰਪਤੀ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਅਦਾਲਤ ਨੇ ਕਿਹਾ ਕਿ ਰਾਸ਼ਟਰਪਤੀ ਦਾ ਫੈਸਲਾ ਸੰਵਿਧਾਨਕ ਸੀ। ਇਸ ਦੇ ਨਾਲ ਹੀ, ਸੁਪਰੀਮ ਕੋਰਟ ਨੇ ਕਿਹਾ ਕਿ ਧਾਰਾ 370 ਇੱਕ ਅਸਥਾਈ ਵਿਵਸਥਾ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ 'ਚ ਸੰਵਿਧਾਨ ਦੇ ਸਾਰੇ ਨਿਯਮ ਲਾਗੂ ਹੋਣਗੇ। ਅਦਾਲਤ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ। ਇਸ ਦੀ ਕੋਈ ਅੰਦਰੂਨੀ ਪ੍ਰਭੂਸੱਤਾ ਨਹੀਂ ਹੈ।
Article 370 : 'ਜੰਮੂ-ਕਸ਼ਮੀਰ ਦੇਸ਼ ਦਾ ਅਟੁੱਟ ਅੰਗ', ਜਾਣੋ ਸੁਪਰੀਮ ਕੋਰਟ ਦੀਆਂ ਅਹਿਮ ਗੱਲਾਂ - ਦੇਸ਼ ਦੀ ਸੁਪਰੀਮ ਕੋਰਟ
SC On Article 370 : ਧਾਰਾ 370 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਵੀ ਹਾਲਤ 'ਚ ਸਤੰਬਰ 2024 ਤੱਕ ਚੋਣਾਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਜੱਜਾਂ ਦੇ ਬੈਂਚ ਨੇ ਕਿਹਾ ਕਿ ਜੰਮੂ-ਕਸ਼ਮੀਰ 'ਤੇ ਰਾਸ਼ਟਰਪਤੀ ਦਾ ਫੈਸਲਾ ਬਿਲਕੁਲ ਸਹੀ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਧਾਰਾ 370 ਇੱਕ ਅਸਥਾਈ ਵਿਵਸਥਾ ਹੈ।
Published : Dec 11, 2023, 1:04 PM IST
2019 'ਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਈ : ਜਾਣਕਾਰੀ ਮੁਤਾਬਕ ਕੇਂਦਰ ਦੀ ਮੋਦੀ ਸਰਕਾਰ ਨੇ 5 ਅਗਸਤ 2019 ਵਿੱਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦਾ ਫੈਸਲਾ ਕੀਤਾ ਸੀ। ਇਸ ਫੈਸਲੇ ਨਾਲ ਜੰਮੂ ਦਾ ਵਿਸ਼ੇਸ਼ ਦਰਜਾ ਖਤਮ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਹ ਕੇਂਦਰ ਸਰਕਾਰ ਦੇ ਅਧੀਨ ਹੋ ਗਿਆ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਗਿਆ। ਕੇਂਦਰ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੇ ਨਾਲ ਹੀ, ਕੇਂਦਰ ਸਰਕਾਰ ਨੇ ਕਿਹਾ ਹੈ ਕਿ ਸਮਾਂ ਆਉਣ 'ਤੇ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦਿੱਤਾ ਜਾਵੇਗਾ।
ਜਾਣੋ ਦੇਸ਼ ਦੀ ਸੁਪਰੀਮ ਕੋਰਟ ਨੇ ਆਪਣੇ ਫੈਸਲੇ 'ਚ ਕੀ ਕਿਹਾ:-
- ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਧਾਰਾ 370 ਇੱਕ ਅਸਥਾਈ ਵਿਵਸਥਾ ਹੈ। ਰਾਸ਼ਟਰਪਤੀ ਕੋਲ ਸੰਵਿਧਾਨਕ ਸ਼ਕਤੀਆਂ ਹਨ। ਉਸ ਨੂੰ ਖਤਮ ਕਰਨ ਦਾ ਅਧਿਕਾਰ ਹੈ।
- ਦੇਸ਼ ਦੀ ਸੁਪਰੀਮ ਕੋਰਟ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਦਾ ਰਾਸ਼ਟਰਪਤੀ ਦਾ ਫੈਸਲਾ ਸੰਵਿਧਾਨਕ ਤੌਰ 'ਤੇ ਸਹੀ ਸੀ, ਕਿਉਂਕਿ ਰਾਸ਼ਟਰਪਤੀ ਕੋਲ ਇਹ ਅਧਿਕਾਰ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਰਾਜ ਦਾ ਦਰਜਾ ਵੀ ਜਲਦੀ ਬਹਾਲ ਕੀਤਾ ਜਾਣਾ ਚਾਹੀਦਾ ਹੈ।
- ਅਦਾਲਤ ਨੇ ਆਪਣੇ ਫੈਸਲੇ 'ਚ ਕਿਹਾ ਕਿ ਜੰਮੂ-ਕਸ਼ਮੀਰ 'ਚ ਅਗਲੇ ਸਾਲ ਸਤੰਬਰ 2024 ਤੱਕ ਚੋਣਾਂ ਹਰ ਕੀਮਤ 'ਤੇ ਹੋਣੀਆਂ ਚਾਹੀਦੀਆਂ ਹਨ। ਕੇਂਦਰ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਉਹ ਚੋਣਾਂ ਲਈ ਤਿਆਰ ਹੈ, ਬਸ ਚੋਣ ਕਮਿਸ਼ਨ ਦੇ ਪ੍ਰੋਗਰਾਮ ਦਾ ਇੰਤਜ਼ਾਰ ਹੈ।
- ਸੁਪਰੀਮ ਕੋਰਟ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇਸ਼ ਦਾ ਅਨਿੱਖੜਵਾਂ ਅੰਗ ਹੈ। ਇਸ ਦੀ ਕੋਈ ਪ੍ਰਭੂਸੱਤਾ ਨਹੀਂ ਹੈ। ਫੈਸਲਾ ਸੁਣਾਉਂਦੇ ਹੋਏ ਜੰਮੂ-ਕਸ਼ਮੀਰ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਦੇਸ਼ ਨਾਲ ਰਲੇਵੇਂ ਕਾਰਨ ਜੰਮੂ-ਕਸ਼ਮੀਰ ਦੀ ਕੋਈ ਅੰਦਰੂਨੀ ਪ੍ਰਭੂਸੱਤਾ ਨਹੀਂ ਹੈ।