ਨਵੀਂ ਦਿੱਲੀ/ਗਾਜ਼ੀਆਬਾਦ: ਲੋਨੀ ਖੇਤਰ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਦਿੱਲੀ-ਸਹਾਰਨਪੁਰ ਸੜਕ 'ਤੇ ਜ਼ਿਆਦਾ ਟਰੈਕਟਰਾਂ ਵਿੱਚ ਆ ਰਹੇ ਕਿਸਾਨਾਂ ਨੂੰ ਰੋਕਣ ਦੀ ਜਦੋਂ ਪੁਲਿਸ ਨੇ ਕੋਸ਼ਿਸ਼ ਕੀਤੀ। ਇਸ 'ਤੇ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ। ਪੁਲਿਸ ਨੇ ਇਸ ‘ਤੇ ਹਲਕੇ ਬਲ ਦੀ ਵਰਤੋਂ ਕੀਤੀ ਅਤੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਕਿਸਾਨ ਨਹੀਂ ਮੰਨੇ।
ਗਾਜ਼ੀਆਬਾਦ: ਦਿੱਲੀ ਜਾ ਰਹੇ ਕਿਸਾਨਾਂ ਤੇ ਪੁਲਿਸ 'ਚ ਹੋਈ ਝੜਪ, ਤੋੜੇ ਬੈਰੀਕੇਡ - ਗਾਜ਼ੀਆਬਾਦ ਦੀ ਲੋਨੀ ਬਾਰਡਰ
ਗਾਜ਼ੀਆਬਾਦ ਦੀ ਲੋਨੀ ਬਾਰਡਰ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਹੈ। ਕਿਸਾਨ ਦਿੱਲੀ-ਸਹਾਰਨਪੁਰ ਸੜਕ ਤੋਂ ਵੱਡੀ ਗਿਣਤੀ ਵਿੱਚ ਟਰੈਕਟਰ ਤੋਂ ਆ ਰਹੇ ਸਨ। ਪੁਲਿਸ ਨੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਹੱਥੋ-ਪਾਈ ਹੋ ਗਈ। ਕੁੱਝ ਕਿਸਾਨ ਬੈਰੀਕੇਡ ਤੋੜ ਕੇ ਦਿੱਲੀ ਵਿੱਚ ਦਾਖਲ ਹੋਏ।
ਇਸਤੋਂ ਬਾਅਦ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝਗੜਾ ਹੋ ਗਿਆ। ਮੌਕੇ 'ਤੇ ਪੁਲਿਸ ਦੇ ਉੱਚ ਅਧਿਕਾਰੀ ਮੌਜੂਦ ਸਨ। ਇਸ ਸਮੇਂ ਜ਼ਿਆਦਾ ਟਰੈਕਟਰਾਂ ਨਾਲ ਕਿਸਾਨ ਲੋਨੀ ਬਾਰਡਰ ਨੇੜੇ ਧਰਨੇ 'ਤੇ ਬੈਠ ਗਏ ਹਨ ਅਤੇ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ। ਕੁੱਝ ਕਿਸਾਨ ਬੈਰੀਕੇਡ ਤੋੜ ਕੇ ਦਿੱਲੀ ਲਈ ਰਵਾਨਾ ਹੋ ਗਏ ਹਨ।
ਪੁਲਿਸ ਨੇ ਕਿਸਾਨਾਂ ਨੂੰ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਕਿਸਾਨ ਸਹਿਮਤ ਨਹੀਂ ਹੋਏ। ਕਿਸਾਨਾਂ ਨੇ ਟਰੈਕਟਰ ਨਾਲ ਬੈਰੀਕੇਡਾਂ ਨੂੰ ਤੋੜਣੇ ਜਾਰੀ ਰੱਖੇ। ਇਸਤੋਂ ਬਾਅਦ ਸਥਿਤੀ ਸੰਵੇਦਨਸ਼ੀਲ ਹੋ ਗਈ ਹੈ। ਇਸਤੋਂ ਬਾਅਦ ਲੋਨੀ ਬਾਰਡਰ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।