ਨਵੀਂ ਦਿੱਲੀ: ਦਿੱਲੀ ਸਰਕਾਰ ਦੇ ਬਜਟ ਨੂੰ ਰੋਕਣ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਭਾਵੁਕ ਪੱਤਰ ਲਿਖਿਆ ਹੈ। ਇਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਿਆ ਹੈ ਕੀ ਤੁਸੀਂ ਦਿੱਲੀ ਦੇ ਲੋਕਾਂ ਤੋਂ ਨਾਰਾਜ਼ ਕਿਉਂ ਹੋ। ਦਿੱਲੀ ਦਾ ਬਜਟ ਕਿਉਂ ਰੋਕਿਆ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦਿੱਲੀ ਦਾ ਬਜਟ ਪਾਸ ਕਰਨ ਦੀ ਅਪੀਲ ਕੀਤੀ ਹੈ।
ਸੀਐਮ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਦੇਸ਼ ਦੇ 75 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸੂਬੇ ਦਾ ਬਜਟ ਰੋਕਿਆ ਗਿਆ ਹੈ। ਤੁਸੀਂ ਸਾਡੇ ਨਾਲ ਦਿੱਲੀ ਵਾਲੇ ਕਿਉਂ ਨਾਰਾਜ਼ ਹੋ? ਕਿਰਪਾ ਕਰਕੇ ਦਿੱਲੀ ਦਾ ਬਜਟ ਨਾ ਰੋਕੋ। ਦਿੱਲੀ ਦੇ ਲੋਕ ਤੁਹਾਨੂੰ ਹੱਥ ਜੋੜ ਕੇ ਬੇਨਤੀ ਕਰ ਰਹੇ ਹਨ ਕਿ ਸਾਡਾ ਬਜਟ ਪਾਸ ਕਰੋ। ਸੀਐਮ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਨੇ ਸੋਮਵਾਰ ਸ਼ਾਮ ਨੂੰ ਦਿੱਲੀ ਦੇ ਬਜਟ 'ਤੇ ਰੋਕ ਲਗਾ ਦਿੱਤੀ ਸੀ। ਭਾਰਤ ਦੇ 75 ਸਾਲਾਂ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਾ ਬਜਟ ਮੰਗਲਵਾਰ ਨੂੰ ਨਹੀਂ ਆਵੇਗਾ।
ਇਹ ਵੀ ਪੜ੍ਹੋ :Dibrugarh Central Jail: ਅੰਮ੍ਰਿਤਪਾਲ ਦੇ ਚਾਚਾ ਅਤੇ ਡਰਾਈਵਰ ਨੂੰ ਭੇਜਿਆ ਡਿਬਰੂਗੜ੍ਹ ਕੇਂਦਰੀ ਜੇਲ੍ਹ
ਦਰਅਸਲ, ਦਿੱਲੀ ਸਰਕਾਰ ਦੇ ਪ੍ਰਸਤਾਵਿਤ ਬਜਟ 'ਚ ਗ੍ਰਹਿ ਮੰਤਰਾਲੇ ਨੇ ਬਜਟ 'ਚ ਬੁਨਿਆਦੀ ਢਾਂਚੇ ਦੀ ਬਜਾਏ ਪ੍ਰਚਾਰ 'ਤੇ ਜ਼ਿਆਦਾ ਖਰਚ ਕਰਨ 'ਤੇ ਰੋਕ ਲਗਾ ਦਿੱਤੀ ਸੀ। ਅੱਜ ਸਵੇਰੇ ਯਾਨੀ ਮੰਗਲਵਾਰ ਨੂੰ ਦਿੱਲੀ ਸਰਕਾਰ ਨੇ ਬਜਟ ਪੇਸ਼ ਕਰਨਾ ਸੀ, ਪਰ ਗ੍ਰਹਿ ਮੰਤਰਾਲੇ ਵੱਲੋਂ ਰੋਕੇ ਜਾਣ ਕਾਰਨ ਬਜਟ ਪੇਸ਼ ਨਹੀਂ ਹੋ ਸਕਿਆ। ਇਸ ਤੋਂ ਦੁਖੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।
ਇਸ ਦੇ ਨਾਲ ਹੀ ਦਿੱਲੀ ਭਾਜਪਾ ਨੇ ਕੇਜਰੀਵਾਲ ਸਰਕਾਰ ਦੇ ਬਜਟ 'ਤੇ ਸਵਾਲ ਖੜ੍ਹੇ ਕੀਤੇ ਹਨ। ਦਿੱਲੀ ਪ੍ਰਦੇਸ਼ ਭਾਜਪਾ ਦੇ ਬੁਲਾਰੇ ਹਰੀਸ਼ ਖੁਰਾਣਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੀ ਹਰ ਅਸਫਲਤਾ ਲਈ ਦੂਜਿਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ। LG ਅਤੇ ਗ੍ਰਹਿ ਮੰਤਰਾਲੇ ਨੇ ਆਮ ਆਦਮੀ ਪਾਰਟੀ ਤੋਂ ਸਿਰਫ ਕੁਝ ਸਵਾਲਾਂ ਦੇ ਜਵਾਬ ਮੰਗੇ ਹਨ, ਪਰ 'ਆਪ' ਨੇ ਉਨ੍ਹਾਂ ਨੂੰ ਨਹੀਂ ਦਿੱਤਾ ਹੈ। ਤੁਸੀਂ ਉਨ੍ਹਾਂ ਫਾਈਲਾਂ ਨੂੰ ਜਾਣਬੁੱਝ ਕੇ ਰੋਕ ਦਿੱਤਾ ਸੀ ਤਾਂ ਜੋ ਤੁਸੀਂ ਦੋਸ਼ ਲਗਾ ਸਕੋ। ਜੇਕਰ ਮੰਗਲਵਾਰ ਨੂੰ ਬਜਟ ਪੇਸ਼ ਨਹੀਂ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਐੱਲਜੀ ਅਤੇ ਗ੍ਰਹਿ ਮੰਤਰਾਲੇ ਦੀ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਹੈ।