ਚੰਡੀਗੜ੍ਹ: ਇੱਕ ਪਾਸੇ ਜਿੱਥੇ ਭਾਰਤੀ ਕਰੰਸੀ ਉੱਤੇ ਤਸਵੀਰ ਨੂੰ ਲੈ ਕੇ ਮੁੱਦਾ ਭਖ ਗਿਆ ਹੈ ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ। ਚਿੱਠੀ ਵਿੱਚ ਉਨ੍ਹਾਂ ਨੇ ਭਾਰਤੀ ਕਰੰਸੀ ਉੱਤੇ ਮਹਾਤਮਾ ਗਾਂਧੀ ਦੀ ਤਸਵੀਰ ਦੇ ਨਾਲ ਨਾਲ ਲਕਸ਼ਮੀ ਅਤੇ ਗਣੇਸ਼ ਜੀ ਦੀ ਵੀ ਤਸਵੀਰ ਲਗਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਅਰਵਿੰਦ ਕੇਜਰੀਵਾਲ ਨੇ ਟਵੀਟ ਵੀ ਕੀਤਾ ਹੈ।
ਭਾਰਤੀ ਕਰੰਸੀ ਉੱਤੇ ਤਸਵੀਰ ਬਦਲਣ ਦਾ ਮਾਮਲਾ, ਕੇਜਰੀਵਾਲ ਨੇ PM ਨੂੰ ਲਿਖੀ ਚਿੱਠੀ - ਕੇਜਰੀਵਾਲ ਦੀ PM ਨੂੰ ਚਿੱਠੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਜਿਸ ਵਿੱਚ ਉਨ੍ਹਾਂ ਨੇ ਦੇਸ਼ਵਾਸੀਆਂ ਦੇ ਵੱਲੋਂ ਭਾਰਤੀ ਕਰੰਸੀ ਉੱਤੇ ਮਹਾਤਮਾ ਗਾਂਧੀ ਦੀ ਤਸਵੀਰ ਦੇ ਨਾਲ ਨਾਲ ਲਕਸ਼ਮੀ ਅਤੇ ਗਣੇਸ਼ ਦੀ ਤਸਵੀਰ ਲਗਾਉਣ ਦੀ ਅਪੀਲ ਕੀਤੀ ਹੈ।
ਕੇਜਰੀਵਾਲ ਦੀ PM ਨੂੰ ਚਿੱਠੀ
ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 130 ਕਰੋੜ ਭਾਰਤੀਆਂ ਦੀ ਵੱਲੋਂ ਬੇਨਤੀ ਕੀਤੀ ਹੈ ਕਿ ਮਹਾਤਮਾ ਗਾਂਧੀ ਦੇ ਨਾਲ ਲਕਸ਼ਮੀ ਅਤੇ ਗਣੇਸ਼ ਜੀ ਦੀ ਤਸਵੀਰ ਵੀ ਭਾਰਤੀ ਕਰੰਸੀ 'ਤੇ ਲਗਾਈ ਜਾਵੇ। ਕੇਜਰੀਵਾਲ ਨੇ ਆਪਣੇ ਇਸ ਟਵੀਟ ਦੇ ਨਾਲ ਪੱਤਰ ਵੀ ਸ਼ੇਅਰ ਕੀਤਾ ਹੈ ਜੋ ਕਿ ਉਨ੍ਹਾਂ ਨੇ ਪ੍ਰਧਾਨਮੰਤਰੀ ਨੂੰ ਲਿਖਿਆ ਹੈ।
ਇਹ ਵੀ ਪੜੋ:ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਘਟੇ, ਪਰ ਪੰਜਾਬ ਵਿੱਚ ਹਰਿਆਣਾ ਨਾਲੋਂ 5 ਗੁਣਾ ਵੱਧ
Last Updated : Oct 28, 2022, 11:19 AM IST