ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੋਕਾਂ ਲਈ ਇੱਕ ਹੋਰ ਵੱਡਾ ਉਪਰਾਲਾ ਕੀਤਾ ਹੈ। ਹੁਣ ਤੁਸੀਂ ਮੋਬਾਇਲ ਐਪ ਨਾਲ ਇੱਕ ਕਲਿੱਕ ਰਾਹੀ ਵਾਹਨ ਦਾ ਫਿਟਨੈੱਸ ਸਰਟੀਫਿਕੇਟ ਘਰਾਂ ਵਿੱਚ ਪਾ ਸਕੋਗੇ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਤੇ ਐਨਆਈਸੀ ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਲਈ ਐਪ ਲਾਂਚ ਕੀਤਾ ਹੈ।
ਐਪ ਦਾ ਉਦੇਸ਼ :ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐਪ ਨਾਲ ਲੋਕਾਂ ਨੂੰ ਮੋਬਾਇਲ ਦੀ ਇਕ ਕਲਿੱਕ ਰਾਹੀ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ 'ਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ ਤੇ ਫਿਟਨੈੱਸ ਸਰਟੀਫਿਕੇਟ ਦੀ ਮੁਸ਼ਕਲ ਰਹਿਤ ਡਲਿਵਰੀ ਨੂੰ ਯਕੀਨੀ ਬਣਾਉਣਾ ਹੈ।
ਇਸ ਤਰ੍ਹਾਂ ਦੇ ਸਕਦੇ ਹੋ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ : ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਇਕ ਅਹਿਮ ਕਦਮ ਹੈ, ਜਿਸ ਨਾਲ ਲੋਕਾਂ ਨੂੰ ਵੱਡੇ ਪੱਧਰ 'ਤੇ ਸਹੂਲਤ ਮਿਲੇਗੀ। ਇਸ ਐਪ ਰਾਹੀ ਲੋਕ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ ਆਨਲਾਈਨ ਦੇ ਸਕਦੇ ਹਨ। ਇਸਦੇ ਨਾਲ ਹੀ ਸ਼ਹਿਰ ਵਾਸੀਆ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ।